ਸਾਬਕਾ ਮੰਤਰੀ ਜਥੇ. ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਨਾਲ ਪੂਰੇ ਸਿਆਸੀ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਹ 71 ਸਾਲਾਂ ਦੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਹਨ। ਸੇਖਵਾਂ ਸਾਬਕਾ ਮੰਤਰੀ ਵੀ ਰਹਿ ਚੁੱਕੇ ਹਨ ਤੇ ਹੁਣੇ ਜਿਹੇ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਸੇਖਵਾਂ ਦੇ ਪਿਤਾ ਉਜਾਗਰ ਸਿੰਘ ਸੇਖਵਾਂ ਵੀ ਵਿਧਾਇਕ ਰਹਿ ਚੁੱਕੇ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਸਾਬਕਾ ਮੰਤਰੀ ਸ: ਸੇਵਾ ਸਿੰਘ ਸੇਖਵਾਂ ਦੇ ਦੁਖਦਾਈ ਅਕਾਲ ਚਲਾਣੇ ‘ਤੇ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਉਨ੍ਹਾਂ ਦੀ ਮੌਤ ਨਾਲ ਰਾਜਨੀਤਕ ਹਲਕਿਆਂ ਵਿੱਚ ਇੱਕ ਖਲਾਅ ਪੈਦਾ ਹੋ ਗਿਆ ਹੈ। ਸਰਹੱਦੀ ਖੇਤਰ ਦੇ ਸਰਵਪੱਖੀ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਜਥੇਦਾਰ ਸੇਵਾ ਸਿੰਘ ਸੇਖਵਾਂ ਜੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਰਾਜਨੀਤਕ ਮਤਭੇਦਾਂ ਤੋਂ ਇਲਾਵਾ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਦੌਰਾਨ ਅਕਾਲੀ ਦਲ ਲਈ ਉਨ੍ਹਾਂ ਦਾ ਦਿੱਤਾ ਹੋਇਆ ਸਹਿਯੋਗ ਮੈਨੂੰ ਅੱਜ ਵੀ ਯਾਦ ਹੈ। ਅਕਾਲ ਪੁਰਖ ਅੱਗੇ ਮੇਰੀ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਤਾਕਤ ਬਖਸ਼ੇ।