ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਚੰਡੀਗੜ੍ਹ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਬੁਲਾਈ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ ਦੇ ਨਵੇਂ ਰੂਪ ਓਮੀਕ੍ਰੋਨ ਬਾਰੇ ਵੀ ਚਰਚਾ ਕੀਤੀ।
ਮੁੱਖ ਮੰਤਰੀ ਚੰਨੀ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਕੇਸ ਫਿਰ ਤੋਂ ਵਧਣ ਲੱਗੇ ਹਨ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਅਸੀਂ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਗਾ ਰਹੇ ਹਾਂ ਪਰ ਸਾਨੂੰ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੈ ਤਾਂ ਜੋ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਤੋਂ ਆਪਣਾ ਬਚਾਅ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਮੌਕੇ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨੂੰ ਨਵੇਂ ਸਾਲ ਦਾ ਤੋਹਫਾ ਵੀ ਦਿੱਤਾ। ਚੰਨੀ ਸਰਕਾਰ ਨੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲਗਭਗ 2 ਲੱਖ ਪਰਿਵਾਰ ਹਨ ਜਿਨ੍ਹਾਂ ‘ਤੇ 2 ਹਜ਼ਾਰ ਕਰੋੜ ਰੁਪਏ ਸਰਕਾਰ ਖਰਚ ਕਰੇਗੀ। ਇਸ ਨਾਲ 5 ਏਕੜ ਤੱਕ ਦੇ ਜ਼ਮੀਨ ਮਾਲਕਾਂ ਦੇ 2 ਲੱਖ ਤਕ ਦੇ ਕਰਜ਼ੇ ਪੂਰੀ ਤਰ੍ਹਾਂ ਮੁਆਫ ਹੋ ਜਾਣਗੇ। ਜ਼ਮੀਨ ਗਿਰਵੀ ਰੱਖਣ ਵਾਲੇ ਬੈਂਕਾਂ ਦਾ ਵੀ ਦੋ ਲੱਖ ਦਾ ਕਰਜ਼ਾ ਮੁਆਫ ਹੋਵੇਗਾ। ਪੰਜਾਬ ਸਰਕਾਰ ਜਨਰਲ ਕੈਟੇਗਰੀ ਕਮਿਸ਼ਨ ਬਣਾ ਰਿਹਾ ਹੈ ਜਿਸ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਗਈ ਹੈ।
ਗੌਰਤਲਬ ਹੈ ਕਿ ਸੂਬਾ ਸਰਕਾਰ ਪਹਿਲਾਂ ਹੀ 5.63 ਲੱਖ ਕਿਸਾਨਾਂ ਦਾ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਚੁੱਕੀ ਹੈ। ਇਨ੍ਹਾਂ ਵਿਚੋਂ 1.34 ਲੱਖ ਛੋਟੇ ਕਿਸਾਨਾਂ ਨੂੰ 980 ਕਰੋੜ ਰੁਪਏ ਦੀ ਰਾਹਤ ਮਿਲੀ ਜਦੋਂ ਕਿ 4.29 ਲੱਖ ਕਿਸਾਨਾਂ ਨੂੰ 3630 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਫਾਇਦਾ ਮਿਲਿਆ।