ਵਿਧਾਨ ਸਭਾ ਚੋਣਾਂ ਨੂੰ ਸਿਰਫ ਦੋ ਦਿਨ ਦਾ ਹੀ ਸਮਾਂ ਬਾਕੀ ਹੈ। ਅੱਜ ਸ਼ਾਮ 6 ਵਜੇ ਤੋਂ ਚੋਣ ਪ੍ਰਚਾਰ ਬੰਦ ਕਰ ਦਿੱਤਾ ਜਾਵੇਗਾ। ਅਜਿਹੇ ਵਿਚ ਸਾਰੀਆਂ ਸਿਆਸੀ ਪਾਰਟੀਆਂ ਲੋਕਾਂ ਨਾਲ ਜੁੜਨ ਦਾ ਕੋਈ ਮੌਕਾ ਨਹੀਂ ਛੱਡ ਰਹੀਆਂ। ਇਸੇ ਕੜੀ ਵਿਚ ਰਾਹੁਲ ਗਾਂਧੀ ਨੇ ਕੱਲ੍ਹ ਬੱਸੀ ਪਠਾਣਾਂ ਅਤੇ ਫਤਿਹਗੜ੍ਹ ਸਾਹਿਬ ਵਿੱਚ ਚੋਣ ਰੈਲੀਆਂ ਕੀਤੀਆਂ। ਇਸ ਦੌਰਾਨ ਰਾਹੁਲ ਗਾਂਧੀ ਦੁਪਹਿਰ ਦਾ ਖਾਣਾ ਖਾਣ ਲਈ ਅਚਾਨਕ ਇੱਕ ਢਾਬੇ ‘ਤੇ ਪਹੁੰਚੇ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ, ਸੀਨੀਅਰ ਆਗੂ ਰਾਜੀਵ ਸ਼ੁਕਲਾ ਅਤੇ ਯੂਥ ਕਾਂਗਰਸ ਦੇ ਸ੍ਰੀਨਿਵਾਸ ਵੀ ਮੌਜੂਦ ਸਨ।
ਇਸ ਦੇ ਨਾਲ ਹੀ ਸੀਐਮ ਚਰਨਜੀਤ ਚੰਨੀ ਕੱਲ੍ਹ ਚੋਣ ਪ੍ਰਚਾਰ ਲਈ ਅਟਾਰੀ ਪਹੁੰਚੇ। ਉਥੇ ਬੱਚਿਆਂ ਨੂੰ ਖੇਡਦਾ ਦੇਖ ਕੇ ਉਹ ਆਪਣੇ ਆਪ ਨੂੰ ਰੋਕ ਨਾ ਸਕੇ ਅਤੇ ਉਨ੍ਹਾਂ ਨਾਲ ਫੁੱਟਬਾਲ ਖੇਡਣ ਲੱਗ ਪਏ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਚੰਨੀ ਨੇ ਅਜਿਹਾ ਕੀਤਾ ਹੈ। ਇਸ ਤੋਂ ਪਹਿਲਾਂ ਉਹ ਭਦੌੜ ਵਿੱਚ ਬੱਚਿਆਂ ਨਾਲ ਕ੍ਰਿਕਟ ਅਤੇ ਬਜ਼ੁਰਗਾਂ ਨਾਲ ਤਾਸ਼ ਦੀ ਬਾਜ਼ੀ ਤੱਕ ਲਗਾ ਚੁੱਕੇ ਹਨ।
ਚਰਨਜੀਤ ਚੰਨੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ। ਕਾਂਗਰਸ ਨੇ ਉਨ੍ਹਾਂ ਨੂੰ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਵੀ ਬਣਾਇਆ ਹੈ। ਇਸ ਤੋਂ ਇਲਾਵਾ ਉਹ ਭਦੌੜ ਅਤੇ ਚਮਕੌਰ ਸਾਹਿਬ ਤੋਂ ਚੋਣ ਲੜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਚੰਨੀ ਨੇ 111 ਦਿਨਾਂ ਤੱਕ ਸਰਕਾਰ ਚਲਾਈ। ਇਸ ਦੌਰਾਨ ਚੰਨੀ ਨੇ ਲਗਾਤਾਰ ਬਿਜਲੀ ਦਰਾਂ ‘ਚ ਕਟੌਤੀ, ਬਿੱਲ ਮੁਆਫੀ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਵਰਗੇ ਫੈਸਲਿਆਂ ਨਾਲ ਚੰਨੀ ਲਗਾਤਾਰ ਲੋਕਾਂ ਨੂੰ ਰਿਝਾਉਣ ਵਿਚ ਲੱਗੇ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਰਾਹੁਲ ਗਾਂਧੀ ਨੇ ਵੀ ਰੈਲੀਆਂ ਵਿੱਚ ਸੀਐਮ ਚੰਨੀ ਦੇ ਕੰਮਾਂ ਦੀ ਤਾਰੀਫ਼ ਕੀਤੀ। ਰਾਹੁਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਮਹਿੰਗੀ ਬਿਜਲੀ ਤੋਂ ਪੰਜਾਬ ਦੇ ਲੋਕ ਪ੍ਰੇਸ਼ਾਨ ਹਨ। ਇਸ ‘ਤੇ ਕੈਪਟਨ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਸੀ ਕਿ ਇਸ ਦਾ ਕਾਂਟ੍ਰੈਕਟ ਹੋਇਆ ਹੈ। ਰਾਹੁਲ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਕਿਹਾ ਕਿ ਕਾਂਗਰਸ ਦਾ ਕਾਂਟ੍ਰੈਕਟ ਪੰਜਾਬ ਦੀ ਜਨਤਾ ਨਾਲ ਹੈ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਇਹੀ ਗੱਲ ਕਹੀ ਤਾਂ ਉਨ੍ਹਾਂ ਨੇ ਤੁਰੰਤ ਰੇਟ ਘਟਾ ਦਿੱਤੇ।