ਜਲੰਧਰ : ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਲੋਕਾਂ ਦਾ ਦਿਲ ਜਿੱਤਿਆ ਜਦੋਂ ਉਨ੍ਹਾਂ ਨੇ ਸੁਰੱਖਿਆ ਦਾ ਘੇਰਾ ਤੋੜਦੇ ਹੋਏ ਡੀਏਵੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਸੀਐਮ ਚੰਨੀ ਦਾ ਬੁੱਧਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਦਾ ਪ੍ਰੋਗਰਾਮ ਸੀ। ਇਸਦੇ ਲਈ ਉਨ੍ਹਾਂ ਦੇ ਹੈਲੀਕਾਪਟਰ ਨੇ ਅਲਾਵਲਪੁਰ ਸਥਿਤ ਡੀਏਵੀ ਯੂਨੀਵਰਸਿਟੀ ਵਿੱਚ ਲੈਂਡਿੰਗ ਕੀਤੀ।
ਮੁੱਖ ਮੰਤਰੀ ਨੂੰ ਇੱਥੋਂ ਸਿੱਧਾ ਡੇਰਾ ਸੱਚਖੰਡ ਬੱਲਾਂ ਜਾਣਾ ਸੀ। ਹਾਲਾਂਕਿ, ਜਿਵੇਂ ਹੀ ਉਹ ਆਪਣੇ ਹੈਲੀਕਾਪਟਰ ਤੋਂ ਉਤਰੇ, ਉੱਥੇ ਖੜ੍ਹੇ ਵਿਦਿਆਰਥੀਆਂ ਨੇ ਹੱਥ ਮਿਲਾ ਕੇ ਉਸ ਦਾ ਸਵਾਗਤ ਕਰਨਾ ਸ਼ੁਰੂ ਕਰ ਦਿੱਤਾ। ਇਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਆਪਣੀ ਸੁਰੱਖਿਆ ਘੇਰਾ ਤੋੜ ਦਿੱਤਾ ਅਤੇ ਵਿਦਿਆਰਥੀਆਂ ਦੇ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਮਿਲੇ।
ਮੁੱਖ ਮੰਤਰੀ ਚੰਨੀ ਨੇ ਆਪਣੀ ਸੁਰੱਖਿਆ ਟੀਮ ਨੂੰ ਹੈਲੀਪੈਡ ‘ਤੇ ਰੋਕਿਆ ਅਤੇ ਵਿਦਿਆਰਥੀਆਂ ਨਾਲ ਇੱਕ-ਇੱਕ ਕਰਕੇ ਹੱਥ ਮਿਲਾਇਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਸੁਰੱਖਿਆ ਦੀ ਨਹੀਂ ਬਲਕਿ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁਝ ਸਮਾਂ ਵਿਦਿਆਰਥੀਆਂ ਦੇ ਨਾਲ ਰਹਿਣ ਤੋਂ ਬਾਅਦ ਡੇਰਾ ਸੱਚਖੰਡ ਬੱਲਾ ਲਈ ਰਵਾਨਾ ਹੋਏ। ਸੱਚਖੰਡ ਡੇਰਾ ਬੱਲਾਂ ਵਿੱਚ ਸੰਤਾਂ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਤੋਂ ਬਾਅਦ ਉਹ ਨਵਾਂਸ਼ਹਿਰ ਵਿਖੇ ਸ਼ਹੀਦ-ਏ-ਆਜ਼ਮ, ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਪਹੁੰਚੇ ਅਤੇ ਉਥੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪਵਨ ਪੰਮਾ ਦੀ ਹੋਈ ਛੁੱਟੀ! ਤ੍ਰਿਪਤ ਬਾਜਵਾ ਦੇ ਕਰੀਬੀ ਕਸਤੂਰੀ ਲਾਲ ਨੂੰ ਮੁੜ ਬਣਾਇਆ ਇੰਪਰੂਵਮੈਂਟ ਟਰੱਸਟ ਬਟਾਲਾ ਦਾ ਚੇਅਰਮੈਨ