ਮੋਦੀ ਸਰਕਾਰ ਨੇ ਦੀਵਾਲੀ ਮੌਕੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਡੀਜ਼ਲ ਉਤੇ ਐਕਸਾਈਜ ਡਿਊਟੀ ਵਿਚ ਕਟੌਤੀ ਕਰ ਦਿੱਤੀ ਹੈ। ਪੈਟਰੋਲ ਉਤੇ 5 ਰੁਪਏ ਤੇ ਡੀਜ਼ਲ ਉਤੇ 10 ਰੁਪਏ ਦੀ ਕਟੌਤੀ ਕੀਤੀ ਹੈ। ਇਸ ਦੇ ਨਾਲ ਹੀ ਬੀ. ਜੇ. ਪੀ. ਸ਼ਾਸਿਤ ਸੂਬਿਆਂ ਨੇ ਵੀ ਆਪਣੀਆਂ ਵੈਟ ਦਰਾਂ ਵਿਚ ਕਟੌਤੀ ਕਰ ਦਿੱਤੀ ਹੈ। ਪੰਜਾਬ ਸਰਕਾਰ ਵੀ ਆਪਣੇ ਟੈਕਸ ਵਿੱਚ ਕਮੀ ਕਰਨ ਦਾ ਫੈਸਲਾ ਕਰ ਸਕਦੀ ਹੈ।
ਤ੍ਰਿਪੁਰਾ ਤੇ ਆਸਾਮ ਨੇ ਪੈਟਰੋਲ, ਡੀਜ਼ਲ ਦੀ ਵੈਟ ਦਰ 7 ਰੁਪਏ ਘਟਾ ਦਿੱਤੀ ਹੈ। ਉਥੇ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਲਿਊ-ਐਡਡ ਟੈਕਸ (ਵੈਟ) ਨੂੰ ਘਟਾਉਣ ਲਈ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਵਿਚਕਾਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੀ ਵੱਡਾ ਫੈਸਲਾ ਲੈ ਸਕਦੀ ਹੈ। ਜਿਸ ਨਾਲ ਸੂਬੇ ਵਿਚ ਪੈਟਰੋਲ, ਡੀਜ਼ਲ ਹੋਰ ਵੀ ਸਸਤਾ ਹੋ ਸਕਦਾ ਹੈ। ਹਾਲ ਹੀ ਵਿਚ ਚੰਨੀ ਸਰਕਾਰ ਨੇ ਬਿਜਲੀ ਦਰਾਂ ਵਿਚ 3 ਰੁਪਏ ਦੀ ਕਟੌਤੀ ਕੀਤੀ ਸੀ। ਹੁਣ ਕਿਉਂਕਿ ਕੇਂਦਰ ਨੇ ਅਤੇ ਭਾਜਪਾ ਸ਼ਾਸਿਤ ਪ੍ਰਦੇਸ਼ਾਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ ਤਾਂ ਇਸ ਨਾਲ ਇਹ ਉਮੀਦ ਵੱਧ ਗਈ ਹੈ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ।
ਗੌਰਤਲਬ ਹੈ ਕਿ ਕੇਂਦਰ ਨੇ ਪਿਛਲੇ ਸਾਲ ਐਕਸਾਈਜ ਡਿਊਟੀ ਵਿਚ ਵਾਧਾ ਕੀਤਾ ਸੀ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਕਾਫੀ ਹੇਠਾਂ ਆ ਗਈਆਂ ਸਨ। ਪੈਟਰੋਲ ‘ਤੇ ਐਕਸਾਈਜ਼ ਡਿਊਟੀ 32.90 ਰੁਪਏ ਅਤੇ ਡੀਜ਼ਲ ‘ਤੇ ਇਹ 31.80 ਰੁਪਏ ਪ੍ਰਤੀ ਲਿਟਰ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਐਕਸਾਈਜ਼ ਡਿਊਟੀ ਵਧਾਈ ਸੀ।