ਬਟਾਲਾ ਵਾਸੀਆਂ ਲਈ ਚੰਗੀ ਖਬਰ ਹੈ। ਲੰਮੇ ਸਮੇਂ ਤੋਂ ਬਟਾਲੇ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਪੰਜਾਬ ਸਰਕਾਰ ਛੇਤੀ ਹੀ ਪ੍ਰਵਾਨ ਕਰ ਸਕਦੀ ਹੈ। ਪ੍ਰਤਾਪ ਸਿੰਘ ਬਾਜਵਾ ਨੂੰ ਚਿੱਠੀ ਲਿਖ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮੰਗ ਦਾ ਜਵਾਬ ਦਿੱਤਾ।
ਬਟਾਲਾ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਬਣਾਉਣ ਲਈ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਸੀ, ਜਿਸ ਦਾ ਹਾਂ-ਪੱਖੀ ਜਵਾਬ ਹੁਣ ਸੀ.ਐੱਮ. ਚੰਨੀ ਨੇ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਨੂੰ ਵੇਖ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਦੇ ਇਸ ਜਵਾਬ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਉਨ੍ਹਾਂ ਨੇ ਬਟਾਲਾ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਮੰਗ ‘ਤੇ ਹੁੰਗਾਰਾ ਭਰਿਆ। ਬਾਜਵਾ ਨੇ ਉਮੀਦ ਪ੍ਰਗਟਾਈ ਕਿ ਇਸ ਮਾਮਲੇ ਵਿੱਚ ਛੇਤੀ ਹੀ ਇਨਸਾਫ਼ ਹੋਵੇਗਾ ਅਤੇ ਸਰਕਾਰ ਵੱਲੋਂ ਇਤਿਹਾਸਕ ਗਲਤੀਆਂ ਨੂੰ ਦੂਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੈਪਟਨ ਦੀ ਮੌਜੂਦਗੀ ‘ਚ ਮੇਅਰ ਬਿੱਟੂ ਦੀ ਹੋਈ ਛੁੱਟੀ, ਬਹੁਮਤ ਸਾਬਤ ਕਰਨ ‘ਚ ਹੋਏ ਫੇਲ੍ਹ