ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਰੱਦ ਕਰਨ ਦਾ ਸੁਰੱਖਿਆ ਪ੍ਰਬੰਧਾਂ ਦੀ ਕਮੀ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ਵੀ ਵਾਪਸੀ ਦੌਰਾਨ ਉਨ੍ਹਾਂ ਦਾ ਕਾਫਲਾ ਫਲਾਈਓਵਰ ‘ਤੇ ਲਗਭਗ 20 ਮਿੰਟ ਦੇ ਕਰੀਬ ਤੱਕ ਫਸਿਆ ਰਿਹਾ। ਇਸ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਫਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ PM ਮੋਦੀ ਦੀ ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੀ.ਐੱਮ. ਮੋਦੀ ਬਿਨਾਂ ਦੱਸੇ ਸੜਕ ਰਾਹੀਂ ਆਏ। PM ਦਾ ਹਵਾਈ ਜਹਾਜ਼ ਰਾਹੀਂ ਆਉਣ ਦਾ ਪਲਾਨ ਸੀ। ਮੈਂ ਪ੍ਰਦਰਸ਼ਨਕਾਰੀਆਂ ਨੂੰ ਸੜਕ ਖਾਲੀ ਕਰਨ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਰੈਲੀ ਵਾਸਤੇ 70 ਹਜ਼ਾਰ ਕੁਰਸੀ ਲਾਈ ਸੀ ਤੇ ਬੰਦਾ 700 ਨਹੀਂ ਆਇਆ, ਮੋਦੀ ਨੂੰ ਰੈਲੀ ਰੱਦ ਕਰਨੀ ਪਈ। ਸੁਰੱਖਿਆ ‘ਚ ਕੋਈ ਕੁਤਾਹੀ ਨਹੀਂ ਹੋਈ।
ਦੱਸ ਦੇਈਏ ਕਿ ਗ੍ਰਹਿ ਮੰਤਰਾਲਾ ਨੇ ਕਿਹਾ ਕਿ ਹੁਸੈਨੀਵਾਲਾ ਸਥਿਤ ਕੌਮੀ ਯਾਦਗਾਰ ਤੋਂ 30 ਕਿ.ਮੀ. ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਇੱਕ ਫਲਾਈਓਵਰ ‘ਤੇ ਪਹੁੰਚਿਆ ਸੀ। ਉਥੇ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕੀਤੀ ਹੋਈ ਸੀ, ਜਿਸ ਕਰਕੇ ਪੀ.ਐੱਮ. ਮੋਦੀ ਉਥੇ ਫਸੇ ਰਹੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲਾ ਨੇ ਇਸ ਨੂੰ ਵੱਡੀ ਗਲਤੀ ਮੰਨਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੀ.ਐੱਮ. ਮੋਦੀ ਦੇ ਸੜਕੀ ਰਸਤੇ ਤੋਂ ਲੰਘਣ ਤੋਂ ਪਹਿਲਾਂ ਪੰਜਾਬ ਪੁਲਿਸ ਤੋਂ ਕਲੀਅਰੈਂਸ ਲਈ ਗਈ ਸੀ। ਇਸ ਦੇ ਬਾਵਜੂਦ ਰਸਤੇ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਜਾਮ ਮਿਲਿਆ।
ਗ੍ਰਹਿ ਮੰਤਰਾਲੇ (ਐੱਮ.ਐੱਚ.ਏ.) ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਗੰਭੀਰ ਸੁਰੱਖਿਆ ਦੀ ਕਮੀ ਦਾ ਨੋਟਿਸ ਲਿਆ ਹੈ ਤੇ ਰਾਜ ਸਰਕਾਰ ਤੋਂ ਵਿਸਥਾਰਤ ਰਿਪੋਰਟ ਮੰਗੀ ਹੈ। ਰਾਜ ਸਰਕਾਰ ਨੂੰ ਵੀ ਇਸ ਕੁਤਾਹੀ ਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।