ਰੋਪੜ : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਪੰਜਾਬ ਦੇ ਤਿੰਨ ਜਵਾਨ ਸ਼ਹੀਦ ਹੋਏ। ਅੱਜ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਸ਼ਹੀਦ ਗੱਜਣ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਪੱਚਰੰਡਾ ਵਿੱਚ ਅੰਤਿਮ ਵਿਦਾਈ ਦਿੱਤੀ ਜਾ ਰਹੀ ਹੈ।
ਇਸ ਦੌਰਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੰਡ ਪੱਚਰੰਡਾ ਪਹੁੰਚੇ। ਉਨ੍ਹਾਂ ਨੇ ਇਥੇ ਸ਼ਹੀਦ ਗੱਜਣ ਸਿੰਘ ਦੀ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਨਾਲ ਵਿਧਾਨ ਸਭਾ ਸਪੀਕਰ ਰਾਣਾ ਮਹਿੰਦਰ ਸਿੰਘ ਕੇਪੀ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਸ਼ਹੀਦ ਦਾ ਇਸੇ ਸਾਲ ਫਰਵਰੀ ਮਹੀਨੇ ਵਿਚ ਵਿਆਹ ਹੋਇਆ ਸੀ। ਉਹ ਆਪਣੇ ਵਿਆਹ ਵਿੱਚ ਟਰੈਕਟਰ ‘ਤੇ ਕਿਸਾਨੀ ਝੰਡਾ ਲਾ ਕੇ ਬਾਰਾਤ ਲੈ ਕੇ ਗਏ ਸੀ।
ਹੱਥਾਂ ਵਿੱਚ ਚੂੜਾ ਪਾਈ ਉਸ ਦੀ ਵਹੁਟੀ ਦਾ ਰੋ-ਰੋ ਬੁਰਾ ਹਾਲ ਹੈ। ਉਸ ਦੇ ਹੱਥਾਂ ਦੀ ਅਜੇ ਮਹਿੰਦੀ ਵੀ ਨਹੀਂ ਸੁੱਕੀ ਸੀ ਕਿ ਉਸ ਦੇ ਸਿਰ ‘ਤੇ ਇਹ ਦੁੱਖਾਂ ਦਾ ਪਹਾੜ ਟੁੱਟ ਪਿਆ।
ਇਹ ਵੀ ਪੜ੍ਹੋ : ਪਿੰਡ ਮਾਨਾ ਤਲਵੰਡੀ ‘ਚ ਪੰਜ ਤੱਤਾਂ ‘ਚ ਵਿਲੀਨ ਹੋਏ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ (ਤਸਵੀਰਾਂ)
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ਹੀਦ ਦੀ ਸ਼ਹਾਦਤ ’ਤੇ ਮਾਣ ਹੈ। ਪੂਰੇ ਇਲਾਕੇ ਵਿਚ ਸੋਗ ਭਰਿਆ ਮਾਹੌਲ ਬਣਿਆ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ-