ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ `ਤੇ ਪਹੁੰਚੇ।
![CM Channi gives surprise](https://dailypost.in/wp-content/uploads/2021/09/image-207-1024x768.png)
ਮੁੱਖ ਮੰਤਰੀ ਨੂੰ ਅਚਾਨਕ ਪਹੁੰਚਿਆ ਦੇਖ ਸਪੀਕਰ ਰਾਣਾ ਕੇ.ਪੀ ਸਿੰਘ ਨੇ ਮੁੱਖ ਮੰਤਰੀ ਜੀ ਦਾ ਸਵਾਗਤ ਕੀਤਾ। ਰਾਣਾ ਕੇਪੀ ਸਿੰਘ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ। ਕੁਝ ਸਮਾਂ ਸਪੀਕਰ ਸਾਹਿਬ ਦੀ ਰਹਾਇਸ਼ ‘ਤੇ ਰੁਕਣ ਤੋਂ ਬਾਅਦ ਉਨ੍ਹਾਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਸ਼ਹੀਦ ਭਗਤ ਸਿੰਘ ਜੀ ਨੂੰ ਉਨਾਂ ਦੇ ਜਨਮ ਦਿਨ ਮੌਕੇ ਸ਼ਰਧਾ ਅਤੇ ਸਤਿਕਾਰ ਭੇਂਟ ਕਰਨ ਲਈ ਖਟਕੜ ਕਲਾਂ ਲਈ ਰਵਾਨਾ ਹੋ ਗਏ।
ਦੱਸਣਯੋਗ ਹੈ ਕਿ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ‘ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਖਟਕੜ ਕਲਾਂ ਵਿਖੇ ਵੱਖ – ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ਜਾਣਗੀਆਂ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾਵੇਗਾ।
![CM Channi gives surprise](https://dailypost.in/wp-content/uploads/2021/09/111-10.jpg)
ਇਸ ਤੋਂ ਪਹਿਲਾਂ ਚੰਨੀ ਨੇ ਟਵੀਟ ਕਰਕੇ ਸ. ਭਗਤ ਸਿੰਘ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ, ‘ਸ਼ਹੀਦ ਭਗਤ ਸਿੰਘ ਹਰ ਭਾਰਤੀ ਦੀ ਰੂਹ ਵਿੱਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿੱਚ ਦੇਸ਼ ਤੇ ਆਪਣੇ ਲੋਕਾਂ ਲਈ ਸੋਚਣਾ ਅਤੇ ਉਹਨਾਂ ਦੀ ਆਜ਼ਾਦੀ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦੇਣਾ। ਇਹ ਹਿੰਮਤ ਤੇ ਜਜ਼ਬਾ ਕਿਸੇ ਵਿਰਲੇ ਵਿੱਚ ਹੀ ਹੁੰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮਦਿਨ ਮੌਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ।”
ਇਹ ਵੀ ਪੜ੍ਹੋ : ਮਾਨਸਾ ‘ਚ ਨੌਜਵਾਨ ਕਿਸਾਨ ਵੱਲੋਂ ਫਸਲ ਤਬਾਹ ਹੋਣ ‘ਤੇ ਖੁਦਕੁਸ਼ੀ, ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ
ਦੱਸ ਦੇਈਏ ਕਿ ਸ.ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਪਿੰਡ ਬੰਗਾ ਵਿੱਚ ਹੋਇਆ ਸੀ । ਹਾਲਾਂਕਿ ਉਹਨਾਂ ਦਾ ਜੱਦੀ ਘਰ ਪੰਜਾਬ ਦੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ।