ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਵੱਡੇ ਅਹੁਦਿਆਂ ‘ਤੇ ਨੌਕਰੀ ਦੇਣ ਦੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਤੋਂ ਇੱਕ ਦਿਨ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਹਮਲਾ ਬੋਲਿਆ।
ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਤਾਂ ਸਿਰਫ ਵਿਧਾਇਕਾਂ ਤੇ ਮੰਤਰੀਆਂ ਦੇ ਬੱਚਿਆਂ ਨੂੰ ਹੀ ਸਰਕਾਰੀ ਨੌਕਰੀਆਂ ਦੇ ਰਹੀ ਹੈ। ਸਾਡੀ ਸਰਕਾਰ ਬਣਨ ‘ਤੇ ਜਨਤਾ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਅਸੀਂ ਚੰਨੀ ਸਰਕਾਰ ਦੀ ਇਹ ਧਾਂਦਲੀ ਬੰਦ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸਣਯੋਗ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਹਲਕਾ ਘਨੌਰ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਨੂੰ ਪਾਵਰਕਾਮ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜਦੋਂਕਿ ਹਲਕਾ ਸਮਰਾਲਾ ਤੋਂ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿਲੋਂ ਦੇ ਪੋਤਰੇ ਕਰਨਵੀਰ ਸਿੰਘ ਢਿਲੋਂ ਨੂੰ ਟਰਾਂਸਕੋ ਦਾ ਡਾਇਰੈਕਟਰ ਲਾਇਆ ਗਿਆ ਹੈ।
ਇਹ ਵੀ ਪੜ੍ਹੋ : CM ਚੰਨੀ ਅੱਜ ਕਰਨਗੇ ਕੈਬਨਿਟ ਦੀ ਮੀਟਿੰਗ, ਕਿਸਾਨਾਂ ਨਾਲ ਜੁੜੇ ਵੱਡੇ ਮੁੱਦਿਆਂ ‘ਤੇ ਹੋ ਸਕਦੈ ਫੈਸਲਾ
ਦਿਲਚਸਪ ਗੱਲ ਹੈ ਕਿ ਡਾਇਰੈਕਟਰ ਦੇ ਅਹੁਦੇ ਦੋ ਠੇਕੇਦਾਰਾਂ ਦੇ ਘਰਾਂ ਵਿੱਚ ਮਿਲੇ ਹਨ। ਵਿਧਾਇਕ ਜਲਾਲਪੁਰ ਪਹਿਲਾਂ ਸਿਵਲ ਦੀ ਠੇਕੇਦਾਰੀ ਕਰਦੇ ਰਹੇ ਹਨ, ਜਦਕਿ ਵਿਧਾਇਕ ਅਮਰੀਕ ਸਿੰਘ ਢਿੱਲੋਂ ਸ਼ਰਾਬ ਦੇ ਕਾਰੋਬਾਰੀ ਹਨ। ਪੰਜਾਬ ਸਰਕਾਰ ਨੇ ਅਮਰਿੰਦਰ ਪਰਿਵਾਰ ਦੇ ਨੇੜਲੇ ਡਾਇਰੈਕਟਰ (ਪ੍ਰਸ਼ਾਸਨ) ਸ੍ਰੀ ਆਰ.ਪੀ.ਪਾਂਡਵ ਨੂੰ ਅਹੁਦੇ ਤੋਂ ਉਤਾਰ ਕੇ ਵਿਧਾਇਕ ਜਲਾਲਪੁਰ ਦੇ ਲੜਕੇ ਨੂੰ ਲਾਇਆ ਹੈ। ਵਿਰੋਧੀ ਆਖਦੇ ਹਨ ਕਿ ਚੰਨੀ ਸਰਕਾਰ ਅਗਾਮੀ ਚੋਣਾਂ ਤੋਂ ਪਹਿਲਾਂ ਵਿਧਾਇਕਾਂ ਨੂੰ ਖ਼ੁਸ਼ ਕਰਨ ਦਾ ਯਤਨ ਕਰ ਰਹੀ ਹੈ। ਪਹਿਲਾਂ ਕੈਬਨਿਟ ਵਜ਼ੀਰ ਰਜ਼ੀਆ ਸੁਲਤਾਨਾ ਦੀ ਨੂੰਹ ਨੂੰ ਪੰਜਾਬ ਵਕਫ਼ ਬੋਰਡ ਦਾ ਚੇਅਰਮੈਨ ਲਾਇਆ ਗਿਆ ਸੀ।