ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਪੁੱਜੇ। ਇਥੇ ਉਨ੍ਹਾਂ ਨੇ ਸਿੱਖ ਕੌਮ ਦੇ ਇਤਿਹਾਸ ਨੂੰ ਸਮਰਪਿਤ ‘ਥੀਮ ਪਾਰਕ’ ਦਾ ਉਦਘਾਟਨ ਕੀਤਾ। ਨਾਲ ਹੀ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਗੁਰਪੁਰਬ ਦੀ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀਆਂ ਲਈ ਵੱਡਾ ਦਿਨ ਹੈ। ਅੱਜ ਮੇਰਾ ਵੱਡਾ ਸੁਪਨਾ ਪੂਰਾ ਹੋਇਆ ਹੈ।
ਚੰਨੀ ਨੇ ਕਿਹਾ ਕਿ ਸਾਡਾ ਸੁਪਨਾ ਸੀ ਕਿ ਅਸੀਂ ਸ੍ਰੀ ਚਮਕੌਰ ਸਾਹਿਬ ਵਿਚ ਸਿੱਖ ਇਤਿਹਾਸ ਨੂੰ ਦਰਸਾਉਂਦਾ ਮਿਊਜ਼ੀਅਮ ਬਣਾਈਏ। ‘ਥੀਮ ਪਾਰਕ’ ਦਾ ਨਾਂ ਦਾਸਤਾਨ-ਏ-ਸ਼ਹਾਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੋਂ ਸਿੱਖ ਕੌਮ ਦਾ ਇਤਿਹਾਸ ਸ਼ੁਰੂ ਹੋਇਆ ਸੀ ਉਥੇ ਅੱਜ ਮਿਊਜ਼ੀਅਮ ਸ਼ੁਰੂ ਹੋ ਰਿਹਾ ਹੈ। ਇਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਕੌਮ ਬਾਰੇ ਜਾਣਕਾਰੀ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕੇਂਦਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀ ਕਾਨੂੰਨ ਰੱਦ ਹੋਣ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਮ ਕਰਦੇ ਹੋਏ ਕਿਹਾ ਕਿ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਲੰਮੇ ਸ਼ਾਂਤਮਈ ਲੋਕ ਸੰਘਰਸ਼ ਦੀ ਜਿੱਤ ਹੈ। ਅੰਨਦਾਤਾ ਨੂੰ ਮੇਰਾ ਸਲਾਮ।