ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹ ਇੱਕ ਨਵੰਬਰ ਨੂੰ ਸ਼ਾਮ ਚਾਰ ਵਜੇ ਸੂਬੇ ਲਈ ਇੱਕ ਇਤਿਹਾਸਕ ਫੈਸਲਾ ਲੈਣ ਜਾ ਰਹੇ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਹ ਐਲਾਨ ਉਸ ਸਮੇਂ ਕੀਤਾ ਹੈ ਜਦੋਂ ਖੇਤੀ ਕਾਨੂੰਨਾਂ, ਬਿਜਲੀ ਸਮਝੌਤੇ ਅਤੇ ਬੀ. ਐੱਸ. ਐੱਫ. ਦੇ ਮੁੱਦੇ ‘ਤੇ 8 ਨਵੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪਿਛਲੇ ਦਿਨੀ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਦੀਵਾਲੀ ‘ਤੇ ਤੋਹਫਾ ਦੇਣ ਦਾ ਵੱਡਾ ਐਲਾਨ ਕਰਨ ਬਾਰੇ ਕਿਹਾ ਸੀ, ਜਿਸ ਦੀ ਤਿਆਰੀ ਉਹ ਲਗਾਤਾਰ ਕਰ ਰਹੇ ਹਨ।
ਇਹ ਵੀ ਪੜ੍ਹੋ : ਅਰੂਸਾ ਮੇਰਾ ਮੂੰਹ ਨਾ ਖੁੱਲ੍ਹਵਾ, ਕਿਤੇ ‘ਵੱਡੇ ਦੇਸ਼ਭਗਤਾਂ’ ਲਈ ਮੁਸ਼ਕਲ ਨਾ ਹੋ ਜਾਵੇ : ਮੁਸਤਫਾ
ਮੁੱਖ ਮੰਤਰੀ ਚੰਨੀ ਨੇ ਪੰਜਾਬੀਆਂ ਨੂੰ ਤੋਹਫੇ ਦਾ ਨਵੰਬਰ ਮਹੀਨੇ ਦੀ 1 ਤਰੀਕ ਨੂੰ ਐਲਾਨ ਕਰਨ ਵਾਲੇ ਹਨ, ਜਿਸ ਸਬੰਧੀ ਐਤਵਾਰ ਉਨ੍ਹਾਂ ਨੇ ਆਪਣੀ ਟਵਿੱਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਦੇ ਹੋਏ ਐਲਾਨ ਦਾ ਸਮਾਂ ਨਿਰਧਾਰਤ ਕੀਤਾ ਹੈ। ਹਲਾਂਕਿ ਉਹ ਪੰਜਾਬ ਦੇ ਲੋਕਾਂ ਨੂੰ ਕੀ ਤੋਹਫਾ ਦੇਣਗੇ ਇਸ ਬਾਰੇ ਤਾਂ ਨਹੀਂ ਦੱਸਿਆ ਪਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਇਸ ਤੋਹਫੇ ਨੂੰ ਸਦਾ ਯਾਦ ਰੱਖਣਗੇ ਕਿ ਕਾਂਗਰਸ ਨੇ ਕੋਈ ਕੰਮ ਤਾਂ ਕੀਤਾ ਹੈ।