ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਠਾਨਕੋਟ ਤੇ ਗੁਰਦਾਸਪੁਰ ਦੌਰੇ ‘ਤੇ ਹਨ। ਉਨ੍ਹਾਂ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਵਿਖੇ ਪੁੱਜ ਕੇ ‘ਮੇਰਾ ਘਰ ਮੇਰੇ ਨਾਂ’ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇ ਕਾਗ਼ਜ਼ ਵੀ ਸੌਂਪੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ ਵਿੱਚ ਸਬ ਤਹਿਸੀਲ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ :
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters
ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਰੁਣਾ ਚੌਧਰੀ, ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਚੌਧਰੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ, ਲੋਕ ਸੰਪਰਕ ਅਧਿਕਾਰੀ ਸ਼ੇਰ ਜੰਗ ਸਿੰਘ ਹੁੰਦਲ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਸੀ. ਐੱਮ. ਚੰਨੀ ਹੁਸ਼ਿਆਰਪੁਰ ਦੇ ਵਿਧਾਇਕ ਸੁੰਦਰ ਸ਼ਾਮ ਅਰੋੜਾ ਦੇ ਘਰ ਵੀ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਾਮ ਸੁੰਦਰ ਅਰੋੜਾ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਦੇਣ ਲਈ ਕੈਬਨਿਟ ਅਹੁਦੇ ਤੋਂ ਹਟਾਇਆ ਗਿਆ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਵਧੀਆ ਮੈਨੇਜਮੈਂਟ ਕਰ ਸਕਦੇ ਹਨ। ਹੁਸ਼ਿਆਰਪੁਰ ਦੇ ਵਿਕਾਸ ਲਈ ਉਨ੍ਹਾਂ ਨੇ 10 ਕਰੋੜ ਦੀ ਗ੍ਰਾਂਟ ਤੇ ਮੈਡੀਕਲ ਕਾਲਜ ਦੇ ਨਿਰਮਾਣ ਸਬੰਧੀ ਜਾਣਕਾਰੀ ਦਿੱਤੀ।