ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਹਾਲੀ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਇੱਥੇ 350 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਿਆ।
ਇਸ ਦੌਰਾਨ ਸੀਐਮ ਚੰਨੀ ਨੇ ਸਾਬਕਾ ਸਿਹਤ ਮੰਤਰੀ ਅਤੇ ਮੁਹਾਲੀ ਤੋਂ ਵਿਧਾਇਕ ਬਲਬੀਰ ਸਿੱਧੂ ਦੀ ਤਾਰੀਫ਼ ਕਰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪੀਜੀਆਈ ਵਿੱਚ ਬਹੁਤ ਭੀੜ ਹੁੰਦੀ ਸੀ। ਖੁਸ਼ੀ ਹੈ ਕਿ ਮੁਹਾਲੀ ਵਿੱਚ 350 ਬਿਸਤਰਿਆਂ ਦਾ ਹਸਪਤਾਲ ਬਣਨ ਜਾ ਰਿਹਾ ਹੈ।
ਇਹ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਲਾਂਘਾ ਖੋਲ੍ਹਣ ਤੇ ਕਰਤਾਰਪੁਰ ਸਾਹਿਬ ਨੂੰ ਪੰਜਾਬ ਦਾ ਹਿੱਸਾ ਬਣਾਉਣ ਲਈ PMO ਨੂੰ ਲਿਖੀ ਚਿੱਠੀ
ਉਨ੍ਹਾਂ ਕਿਹਾ ਕਿ ਹਸਪਤਾਲ ਦਾ ਸਾਰਾ ਕੰਮ ਬਲਬੀਰ ਸਿੱਧੂ ਨੇ ਕਰਵਾਇਆ ਹੈ, ਮੈਂ ਹੀ ਨੀਂਹ ਪੱਥਰ ਰੱਖਿਆ ਹੈ। ਮੈਂ ਬਲਬੀਰ ਸਿੱਧੂ ਦਾ ਪਿਆਰ ਅਤੇ ਗੁੱਸਾ ਦੋਵੇਂ ਦੇਖੇ ਹਨ। ਸਿੱਧੂ ਜੋ ਵੀ ਲਿਖਣਗੇ, ਅਸੀਂ ਉਸ ਨੂੰ ਪਾਸ ਕਰਾਂਗੇ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜਲਦ ਹੀ ਪਾਰਟੀ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੇਗੀ।