ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਤੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ, ਕਾਂਗਰਸ ਵਿੱਚ ਹਲਚਲ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਲਈ ਰਵਾਨਾ ਹੋਏ ਹਨ।
ਇਸ ਵਾਰ ਉਹ ਦਿੱਲੀ ਵਿੱਚ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ਕਾਂਗਰਸ ਦੇ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕਰਨਗੇ। ਚੰਨੀ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਵੀ ਮੌਜੂਦ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਦੱਸ ਦੇਈਏ ਕਿ ਅਜੇ ਬੁੱਧਵਾਰ ਨੂੰ ਵੀ ਰਾਹੁਲ ਗਾਂਧੀ ਨੇ ਵਿਧਾਇਕਾਂ ਤੇ ਮੰਤਰੀਆਂ ਤੋਂ ਬਾਅਦ ਸੀਐੱਮ ਚੰਨੀ ਨੂੰ ਅਚਾਨਕ ਦਿੱਲੀ ਸੱਦਿਆ ਸੀ। ਰਾਹੁਲ ਗਾਂਧੀ ਨੇ ਵੀਰਵਾਰ ਨੂੰ ਲਗਭਗ ਢਾਈ ਘੰਟੇ ਚੰਨੀ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ ਸਿਆਸੀ ਹਾਲਾਤਾਂ ਬਾਰੇ ਜਾਣਕਾਰੀ ਲਈ।
ਪਤਾ ਲੱਗਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਆਪਣੀ ਪਾਰਟੀ ਬਣਾਉਣ ਦੇ ਐਲਾਨ ਦੇ ਮੱਦੇਨਜ਼ਰ ਰਾਹੁਲ ਨੇ ਚੰਨੀ ਨੂੰ ਕਿਹਾ ਕਿ ਇਸ ਨੂੰ ਹਲਕੇ ਵਿੱਚ ਨਾ ਲੈਣ ਅਤੇ ਨਾਰਾਜ਼ ਵਿਧਾਇਕਾਂ ਨਾਲ ਵਨ-ਟੂ-ਵਨ ਮੀਟਿੰਗ ਕਰਨ।
ਇਹ ਵੀ ਪੜ੍ਹੋ : ਪੁਲਿਸ ਦੀ ਮਦਦ ਨਾਲ ਇਤਿਹਾਸਕ ਗੁਰਦੁਆਰੇ ‘ਤੇ ਕਬਜ਼ੇ ਦੇ ਦੋਸ਼, ਹਾਈਕੋਰਟ ਵੱਲੋਂ ਸਰਕਾਰ ਨੂੰ ਨੋਟਿਸ
ਇਸ ਦੇ ਨਾਲ ਹੀ ਰਾਹੁਲ ਨੇ ਚੰਨੀ ਨੂੰ ਐੱਸਐੱਸਪੀ ਸਣੇ ਵੱਡੇ ਅਫਸਰ ਅਜੇ ਨਾ ਬਦਲਣ ਲਈ ਕਿਹਾ ਹੈ। ਰਾਹੁਲ ਨਾਲ ਮੀਟਿੰਗ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ 1 ਨਵੰਬਰ ਨੂੰ ਕੈਬਨਿਟ ਦੀ ਮੀਟਿੰਗ ਬੁਲਾ ਕੇ 18 ਨੁਕਾਤੀ ਏਜੰਡੇ ‘ਤੇ ਵੱਡੇ ਫੈਸਲੇ ਲੈਣ ਦਾ ਫੈਸਲਾ ਕੀਤਾ ਹੈ।