ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਅੱਜ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਵਾਸਤੇ ਪਹੁੰਚੇ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਡੇਰਾ ਬੱਲਾਂ ਵਿਖੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਡੇਰੇ ਨਾਲ ਲੱਗਦੀ 101 ਏਕੜ ਜ਼ਮੀਨ ‘ਤੇ ਗੁਰੂ ਰਵਿਦਾਸ ਜੀ ਦੀ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ, ਜੋਕਿ ਸੰਤਾਂ ਦੀ ਸਰਪ੍ਰਸਤੀ ਹੇਠ ਹੀ ਚੱਲੇਗੀ। ਇਸ ਚੇਅਰ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ, ਉਸ ਦੇ ਵਿਸ਼ਲੇਸ਼ਣ ਨਾਲ ਸੰਬੰਧਤ ਖੋਜ ਕੀਤੀ ਜਾਵੇਗੀ।
ਇਸ ਮੌਕੇ ਚੰਨੀ ਨੇ ਕਿਹਾ ਕਿ ਮੈਂ ਇਸ ਅਹੁਦੇ ਦੇ ਕਾਬਿਲ ਨਹੀਂ ਸੀ ਪਰ ਗੁਰੂ ਦੇ ਅਸ਼ੀਰਵਾਦ ਨਾਲ ਹੀ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਜਿਸ ਲਈ ਮੈਂ ਗੁਰੂ ਦਾ ਦਾ ਧੰਨਵਾਦ ਕਰਨ ਲਈ ਨਤਮਸਤਕ ਹੋਣ ਆਇਆ ਹਾਂ। ਚੇਅਰ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 10 ਸਾਲ ਦਾ ਬਜਟ ਇਕ ਵਾਰ ਹੀ ਦੇ ਦਿੱਤਾ ਜਾਵੇਗਾ।
ਪੀਟੀਯੂ ‘ਚ 100 ਕਰੇੜ ਰੁਪਏ ਦੀ ਲਾਗਤ ਨਾਲ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਮਿਊਜ਼ੀਅਮ ਉਸਾਰਿਆ ਜਾਵੇਗਾ। ਇਸ ਤੋਂ ਇਲਾਵਾ ਡਾ. ਬੀਆਰ ਅੰਬੇਡਕਰ ਦੇ ਨਾਂ ਉੱਤੇ ਮੈਨੇਜਮੈਂਟ ਕਾਲਜ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖਬਰ : ਜਗਦੇਵ ਸਿੰਘ ਬੋਪਾਰਾਏ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਹੋਏ ਅਕਾਲੀ ਦਲ ‘ਚ ਸ਼ਾਮਲ, ਪਾਰਟੀ ਨੇ ਬਣਾਇਆ ਉਪ ਪ੍ਰਧਾਨ
ਦੱਸਣਯੋਗ ਹੈ ਕਿ ਚੰਨੀ ਕਰੀਬ 1.00 ਵਜੇ ਦੁਪਹਿਰੇ ਡੇਰਾ ਸੱਚਖੰਡ ਬੱਲਾਂ ਪਹੁੰਚੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਉਨ੍ਹਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਵੀ ਮੌਜੂਦ ਸਨ।