ਗੁਰਦਾਸਪੁਰ ਵਿੱਚ ਬਟਾਲਾ ਦੇ ਨੇੜੇ ਪੈਂਦੇ ਪਿੰਡ ਚੱਠਾ ਕਲਾ ਵਿੱਚ ਮਨਦੀਪ ਸਿੰਘ ਦੇ ਘਰ ਅੰਤਿਮ ਅਰਦਾਸ ‘ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਅਤੇ ਹੋਰ ਆਗੂ ਵੀ ਸਨ।
ਮੁੱਖ ਮੰਤਰੀ ਚੰਨੀ ਨੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਨੂੰ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਪਿੰਡ ਦੇ ਬਾਹਰ ਸ਼ਹੀਦੀ ਗੇਟ ਬਣਾਉਣ ਲਈ ਪਿੰਡ ਦੀ ਪੰਚਾਇਤ ਲਈ 10 ਲੱਖ ਰੁਪਏ ਦੇ ਚੈੱਕ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਮੁੱਖ ਮੰਤਰੀ ਨੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਪਿੰਡ ਵਿੱਚ ਮਨਦੀਪ ਸਿੰਘ ਦੇ ਨਾਂ ’ਤੇ ਇੱਕ ਫੁੱਟਬਾਲ ਸਟੇਡੀਅਮ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਪ੍ਰਕਾਸ਼ ਪੁਰਬ ‘ਤੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ
ਸ਼ਹੀਦ ਮਨਦੀਪ ਸਿੰਘ ਦੀ ਪਤਨੀ ਮਨਦੀਪ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਤੀ ‘ਤੇ ਮਾਣ ਹੈ ਕਿ ਉਹ ਆਪਣੇ ਦੇਸ਼ ਲਈ ਸ਼ਹੀਦ ਹੋਏ ਹਨ। ਉਸ ਨੇ ਕਿਹਾ ਕਿ ਉਹ ਆਪਣੇ ਦੋ ਪੁੱਤਰਾਂ ਨੂੰ ਵੀ ਫੌਜ ਵਿੱਚ ਭਰਤੀ ਕਰੇਗੀ।
ਦੱਸ ਦੇਈਏ ਕਿ ਮਨਦੀਪ ਸਿੰਘ 11 ਅਕਤੂਬਰ ਨੂੰ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਇਆ ਸੀ। ਉਸ ਦੇ ਦੋ ਪੁੱਤਰ ਹਨ। ਉਹ 10 ਸਾਲਾਂ ਤੋਂ ਫੌਜ ਵਿੱਚ ਰਹਿ ਕੇ ਦੇਸ਼ ਦੀ ਸੇਵਾ ਕਰ ਰਹੇ ਸਨ।