ਮੋਹਾਲੀ: ਅੱਜ ਜਿਥੇ ਲਗਭਗ ਹਰੇਕ ਬੰਦੇ ਦੇ ਮਨ ਵਿੱਚ ਆਪਣੇ ਧੀ-ਪੁੱਤ ਦੀ ਗੱਜ-ਵੱਜ ਕੇ ਵਿਆਹ ਕਰਨ ਦੀ ਇੱਛਾ ਹੁੰਦੀ ਹੈ, ਅਜੋਕੇ ਸਮੇਂ ਵਿੱਚ CM ਚੰਨੀ ਨੇ ਆਪਣੇ ਪੁੱਤਰ ਦਾ ਸਾਦੇ ਢੰਗ ਨਾਲ ਵਿਆਹ ਕਰਵਾ ਕੇ ਪੂਰੇ ਸੂਬੇ ਲਈ ਮਿਸਾਲ ਕਾਇਮ ਕੀਤੀ ਹੈ।
ਪੰਜਾਬ ਨਾਲ ਜੁੜੀਆਂ ਖਬਰਾਂ ਪੜ੍ਹਨ ਲਈ ਡਾਊਨਲੋਡ ਕਰੋ Daily Post Punjabi
ਪੰਜਾਬ ਦੇ ਮੁੱਖ ਮੰਤਰੀ ਹੁੰਦੇ ਹੋਏ ਚੰਨੀ ਨੇ ਵੱਡੇ ਪੁੱਤਰ ਨਵਜੀਤ ਸਿੰਘ ਵਿਆਹ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸਾਂਚਾ ਧੰਨ ਸਾਹਿਬ ਵਿਖੇ ਬਹੁਤ ਹੀ ਸਾਦੇ ਢੰਗ ਨਾਲ ਕਰਵਾਇਆ। ਇਸ ਦੌਰਾਨ ਕੋਈ ਵੱਡਾ ਪ੍ਰੋਗਰਾਮ ਨਹੀਂ ਰੱਖਿਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਦੇ ਨਵੇਂ-ਵਿਆਹੇ ਨੂੰਹ-ਪੁੱਤਰ ਸਣੇ ਸਾਰਿਆਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਵੀ ਖਾਧਾ।
ਜਿਵੇਂ ਹੀ ਲਾਵਾਂ-ਫੇਰੇ ਹੋਏ, ਮੁੱਖ ਮੰਤਰੀ ਨੂੰ ਉਥੇ ਪਹੁੰਚੇ ਸਾਰੇ ਲੋਕਾਂ ਵੱਲੋਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ। ਵਿਆਹ ਸਮਾਗਮ ਵਿੱਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਹਰੀਸ਼ ਰਾਵਤ, ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਮੰਤਰੀ ਰਾਣਾ ਗੁਰਜੀਤ ਸਿੰਘ, ਮੰਤਰੀ ਰਣਦੀਪ ਸਿੰਘ ਨਾਭਾ ਆਦਿ ਕਾਂਗਰਸੀ ਆਗੂਆਂ ਤੋਂ ਇਲਾਵਾ ਆਦਿ ਨੇ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਨਵ ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਖੁਦ ਡੋਲੀ ਵਾਲੀ ਕਾਰ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ, ਜਿਥੇ ਉਨ੍ਹਾਂ ਦੇ ਪੁੱਤਰ-ਨੂੰਹ ਦੇ ਲਾਵਾਂ ਫੇਰੇ ਹੋਣੇ ਸਨ। ਦੱਸ ਦੇਈਏ ਕਿ ਨਵਦੀਪ ਦਾ ਵਿਆਹ ਡੇਰਾਬੱਸੀ ਦੀ ਸਿਮਰਨਧੀਰ ਕੌਰ ਨਾਲ ਹੋਇਆ ਹੈ।
ਇਸ ਖੁਸ਼ੀ ਭਰੇ ‘ਤੇ ਪੰਜਾਬ ਦੇ ਮੰਤਰੀ ਅਤੇ ਵੀਪੀਆਈਪੀ ਲੋਕ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਗੁਰਦੁਆਰਾ ਸਾਹਿਬ ਪਹੁੰਚੇ। ਦੋਵਾਂ ਆਗੂਆਂ ਨੇ ਗੁਲਦਸਤਾ ਭੇਟ ਕਰਕੇ ਨਵਜੀਤ ਨੂੰ ਵਿਆਹ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ : AAP ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ‘ਸਿਆਸੀ ਚੁੱਪ’ ਬਣੀ ਚਰਚਾ ਦਾ ਵਿਸ਼ਾ