ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤੇ ਇਸ ਪਿੱਛੋਂ ਘਰ ਵਾਪਸੀ ਤੋਂ ਬਾਅਦ ਕਿਸਾਨ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਘੇਰ ਸਕਦੇ ਨੇ, ਜਿਸ ਕਰਕੇ CM ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਬਾਅ ਹੇਠ ਹੈ। ਇਸੇ ਵਿਚਾਲੇ ਅੱਜ 3.30 ਵਜੇ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਕਿਸਾਨਾਂ ਨਾਲ ਜੁੜੇ ਕਈ ਵੱਡੇ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ।
ਇਸ ‘ਚ ਕਾਂਗਰਸ ਕਰਜ਼ਾ ਮੁਆਫੀ ਦੇ ਆਪਣੇ ਚੋਣ ਵਾਅਦੇ ‘ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ ਕਿਸਾਨਾਂ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਚਰਚਾ ਹੋਵੇਗੀ। ਕੁਝ ਦਿਨ ਪਹਿਲਾਂ ਸੀ.ਐੱਮ. ਚੰਨੀ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਸੀ। ਜਿਸ ‘ਚ ਲਗਭਗ 18 ਮੁੱਦਿਆਂ ‘ਤੇ ਸਹਿਮਤੀ ਬਣੀ ਸੀ ਪਰ ਅਜੇ ਤੱਕ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਸੀਐਮ ਚਰਨਜੀਤ ਚੰਨੀ ਸਮਝ ਚੁੱਕੇ ਹਨ ਕਿ ਦਿੱਲੀ ਤੋਂ ਪਰਤਣ ਪਿੱਛੋਂ ਕਿਸਾਨਾਂ ਦੇ ਨਿਸ਼ਾਨੇ ‘ਤੇ ਸੂਬੇ ਦੀ ਕਾਂਗਰਸ ਸਰਕਾਰ ਹੀ ਹੋਵੇਗੀ। ਕਾਂਗਰਸ ਵੱਲੋਂ 2017 ਵਿੱਚ ਕੀਤਾ ਗਿਆ ਕਰਜ਼ਾ ਮੁਆਫ਼ੀ ਦਾ ਵਾਅਦਾ ਅਧੂਰਾ ਹੈ।
ਇਹ ਵੀ ਪੜ੍ਹੋ : ‘ਓਮੀਕ੍ਰਾਨ’ ਦਾ ਖ਼ੌਫ : ਬਾਹਰਲੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫਰਾਂ ਲਈ ਮੁਸ਼ਕਲ ਹੋਈ ਅੰਮ੍ਰਿਤਸਰ ‘ਚ ਐਂਟਰੀ
ਕੁਝ ਦਿਨ ਪਹਿਲਾਂ ਜਦੋਂ ਸੀਐਮ ਚੰਨੀ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਤਾਂ ਵੀ ਕੋਈ ਕਰਜ਼ਾ ਮੁਆਫ਼ੀ ‘ਤੇ ਠੋਸ ਭਰੋਸਾ ਨਹੀਂ ਦੇ ਸਕੇ। ਇਸ ਲਈ ਮੰਗਲਵਾਰ ਨੂੰ ਸੀਐਮ ਨੇ ਪੀਐਮ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੇਂਦਰ ਨੂੰ ਇਸ ਵਿੱਚ ਘਸੀਟਣ ਦੀ ਕੋਸ਼ਿਸ਼ ਕੀਤੀ।