ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਚੋਣ ਕਮਿਸ਼ਨ ਨੂੰ ਪੰਜਾਬ ਚੋਣਾਂ ਮੁਲਤਵੀ ਕਰਨ ਲਈ ਕਿਹਾ ਹੈ। ਕਿਉਂਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੈਅੰਤੀ ਹੈ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਬਨਾਰਸ ਸਥਿਤ ਗੁਰੂ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਪੰਜਾਬ ਵਿੱਚ ਲਗਭਗ 32% ਅਨੁਸੂਚਿਤ ਜਾਤੀ ਭਾਈਚਾਰਾ ਹੈ।
10 ਤੋਂ 16 ਫਰਵਰੀ ਦਰਮਿਆਨ ਸਭ ਤੋਂ ਵੱਧ ਲੋਕ ਉੱਤਰ ਪ੍ਰਦੇਸ਼ ਵਿੱਚ ਹੋਣਗੇ। ਇਸ ਕਾਰਨ ਉਹ ਚੋਣਾਂ ਵਿੱਚ ਵੋਟ ਨਹੀਂ ਪਾ ਸਕਣਗੇ। ਇਸ ਲਈ ਵੋਟਿੰਗ 5 ਤੋਂ 6 ਦਿਨ ਲਈ ਵਧਾਈ ਜਾਵੇ। ਇਸ ਕਾਰਨ ਬਨਾਰਸ ਜਾਣ ਵਾਲੇ ਕਰੀਬ 20 ਲੱਖ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕਣਗੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਹੁਜਨ ਸਮਾਜ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਇਹ ਮੰਗ ਰੱਖੀ ਸੀ। ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਸੀ ਕਿ 16 ਫਰਵਰੀ ਨੂੰ ਗੁਰੂ ਰਵਿਦਾਸ ਦਾ 645ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13-14 ਫਰਵਰੀ ਨੂੰ ਪੰਜਾਬ ਅਤੇ ਖਾਸ ਕਰਕੇ ਦੁਆਬਾ ਖੇਤਰ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਹਜ਼ਾਰਾਂ ਦੀ ਗਿਣਤੀ ਵਿੱਚ ਗੁਰੂ ਦੇ ਜਨਮ ਅਸਥਾਨ ਗੋਵਰਧਨਪੁਰ ਦੀ ਯਾਤਰਾ ਹੋਵੇਗੀ। ਇਹ ਸਥਾਨ ਬਨਾਰਸ ਵਿੱਚ ਹੈ। ਇਸ ਕਾਰਨ ਉਹ ਵੋਟ ਨਹੀਂ ਪਾ ਸਕਨਗੇ, ਇਸ ਲਈ ਵੋਟਿੰਗ ਦੀ ਮਿਤੀ 14 ਫਰਵਰੀ ਤੋਂ ਬਦਲ ਕੇ 20 ਫਰਵਰੀ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਚੋਣਾਂ ਲਈ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਕੀਤਾ ਜਾਵੇਗਾ। 28 ਜਨਵਰੀ ਤੱਕ ਨਾਮਜ਼ਦਗੀ ਦਿੱਤੀ ਜਾ ਸਕੇਗੀ, ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ। 31 ਜਨਵਰੀ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ।