ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਨੇ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਬੱਸੀ ਪਠਾਣਾ ਤੋਂ ਆਜ਼ਾਦ ਚੋਣ ਲੜਨ ਦਾ ਅਧਿਕਾਰਤ ਐਲਾਨ ਕਰ ਦਿੱਤਾ ਹੈ।
ਕਾਂਗਰਸ ਵੱਲੋਂ ਬੱਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਟਿਕਟ ਦਿੱਤੀ ਗਈ ਹੈ, ਇਸ ਲਈ ਡਾ. ਮਨੋਹਰ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਪਿਛਲੇ ਮਹੀਨੇ ਡਾ: ਮਨੋਹਰ ਸਿੰਘ ਨੇ ਬੱਸੀ ਪਠਾਣਾ ਸੀਟ ਤੋਂ ਚੋਣ ਲੜਨ ਦੇ ਇਰਾਦੇ ਨਾਲ ਸੀਨੀਅਰ ਮੈਡੀਕਲ ਅਫਸਰ (ਐਸਐਮਓ) ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
Maggi Pancake | Easy Breakfast Recipe | Quick And Easy Recipe |
ਪੰਜਾਬ ਕਾਂਗਰਸ ਨੇ 86 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਜੇਕਰ ਇਸ ਸੂਚੀ ਦੇ ਵਿੱਚ ਵੱਡੇ ਚੇਹਰਿਆਂ ਦੀ ਗੱਲ ਕੀਤੀ ਜਾਵੇ ਤਾ ਚਮਕੌਰ ਸਾਹਿਬ ਸੀਟ ਤੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨਗੇ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੂੰ ਕਾਦੀਆਂ , ਵਿਜੇਇੰਦਰ ਸਿੰਗਲਾ ਸੰਗਰੂਰ , ਬੀਬੀ ਰਾਜਿੰਦਰ ਕੌਰ ਭੱਠਲ ਨੂੰ ਲਹਿਰਾਗਾਗਾ ਤੋਂ ਟਿਕਟ ਦਿੱਤੀ ਗਈ ਹੈ। ਉੱਥੇ ਹੀ ਸਿੱਧੂ ਮੂਸੇਵਾਲਾ ਨੂੰ ਮਾਨਸਾ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।