ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।
Home ਖ਼ਬਰਾਂ ਤਾਜ਼ਾ ਖ਼ਬਰਾਂ ਕਿਸਾਨਾਂ ਲਈ CM ਚੰਨੀ ਦਾ ਅਹਿਮ ਫੈਸਲਾ, ਗੰਨੇ ਦੀ ਅਦਾਇਗੀ ਸਿੱਧੇ ਖਾਤਿਆਂ ‘ਚ ਪਾਉਣ ਦਾ ਐਲਾਨ
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .