ਪੰਜਾਬ ਕਾਂਗਰਸ ਵਿਚ ਮਚੇ ਘਮਾਸਾਨ ਦਰਮਿਆਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 18 ਅਕਤੂਬਰ ਨੂੰ ਸਵੇਰੇ 9.30 ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਹ ਬੈਠਕ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਤੈਅ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਕੇਂਦਰ ਵੱਲੋਂ ਪੰਜਾਬ ਵਿਚ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦੇ ਫੈਸਲੇ ਨਾਲ ਸਿਆਸਤ ਕਾਫੀ ਗਰਮਾ ਗਈ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੈਬਨਿਟ ਦੀ ਬੈਠਕ ਵਿਚ ਇਸ ਮੁੱਦੇ ਉਤੇ ਵੀ ਵਿਚਾਰ-ਚਰਚਾ ਕੀਤੀ ਜਾਵੇ।
ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪਹਿਲੀ ਵਾਰ ਨਵੀਂ ਦਿੱਲੀ ਵਿੱਚ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਸ਼ਾਮ 6 ਵਜੇ ਸਿੱਧੂ ਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਵਤ ਨਾਲ ਮੀਟਿੰਗ ਹੈ। ਹੋ ਸਕਦਾ ਹੈ ਕਿ ਸਿੱਧੂ ਦੇ ਅਸਤੀਫੇ ‘ਤੇ ਵੀ ਬੈਠਕ ਵਿਚ ਕੋਈ ਫੈਸਲਾ ਲਿਆ ਜਾਵੇ।