ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਾਲ ਮੰਤਰੀ ਅਰੁਣਾ ਚੌਧਰੀ ਦੇ ਨਾਲ ਮੋਰਿੰਡਾ ਵਿਖੇ ਲਾਲ ਲਕੀਰ ਯੋਜਨਾ ਦੇ ਤਹਿਤ ਡਰੋਨ ਮੈਪਿੰਗ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਬਜ਼ੇ ਵਾਲੀ ਜ਼ਮੀਨ ਦਾ ਮਾਲਕਾਨਾ ਹੱਕ ਵੀ ਦਿੱਤਾ ਜਾਵੇਗਾ। ਲਾਲ ਲਕੀਰ ਦੀ ਹੱਦ ਅੰਦਰ ਜਿਹੜੇ ਮਕਾਨ ਆਉਂਦੇ ਹਨ ਉਨ੍ਹਾਂ ਦੀ ਰਜਿਸਟਰੀ ਦਾ ਕੰਮ ਵੀ ਅੱਜ ਤੋਂ ਸ਼ੁਰੂ ਹੋ ਜਾਵੇਗਾ। ਇਹ ਸ਼ੁਰੂਆਤ ਚਮਕੌਰ ਸਾਹਿਬ ਤੋਂ ਹੋਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਇਲਾਕਿਆਂ ਅੰਦਰ ਡਰੋਨ ਸਿਸਟਮ ਰਾਹੀਂ ਪਿੰਡਾਂ ਦੀ ਤਸਵੀਰ ਲਈ ਜਾਵੇਗੀ ਅਤੇ ਜਿਹੜੇ ਲੋਕ ਜਿੱਥੇ ਵਸੇ ਹਨ, ਉੱਥੇ ਉਨ੍ਹਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਹਿਲਾਂ ਚਮਕੌਰ ਸਾਹਿਬ ਦੀ ਧਰਤੀ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਪੂਰੇ ਪੰਜਾਬ ‘ਚ ਇਹ ਕੰਮ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਬਠਿੰਡਾ ਰੈਲੀ : ਕਿਸਾਨਾਂ ਦੇ ਹੱਕ ‘ਚ ਗਰਜੇ ਪ੍ਰਕਾਸ਼ ਸਿੰਘ ਬਾਦਲ, ਸਰਕਾਰ ਨੂੰ ਦੇ ਦਿੱਤੀ ਇਹ ਸਿੱਧੀ ਚੁਣੌਤੀ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਚਮਕੌਰ ਸਾਹਿਬ ਵਿਕਾਸ ਦੇ ਪੱਖੋਂ ਪੱਛੜਿਆ ਹੋਣ ਕਾਰਨ ਇਸ ‘ਤੇ ਹੁਣ ਖਾਸ ਧਿਆਨ ਦਿੱਤਾ ਜਾਵੇਗਾ। ਨਾਲ ਹੀ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਦਿੱਤੀ ਗਈ ਕਿ ਵਿਕਾਸ ਕਾਰਜਾਂ ਵਿਚ ਕਿਸੇ ਤਰ੍ਹਾਂ ਦੀ ਵੀ ਦੇਰੀ ਨਾ ਕੀਤੀ ਜਾਵੇ। ਚੰਨੀ ਵੱਲੋਂ 520 ਕਰੋੜ ਰੁਪਏ ਦੇ ਕਰਜ਼ਾ ਮੁਆਫ ਕਰਨ ਦਾ ਵੀ ਐਲਾਨ ਕੀਤਾ ਗਿਆ ।