ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਦੌਰਾਨ ਪਿੰਡ ਮਕੜੌਨਾ ਕਲਾਂ ਦੇ ਉਸ ਸਕੂਲ ਦਾ ਦੌਰਾ ਕੀਤਾ ਜਿਸ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਮਾੜਾ ਪੇਸ਼ ਕੀਤਾ ਗਿਆ ਸੀ।
CM ਚਰਨਜੀਤ ਚੰਨੀ ਨੇ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਦੇ ਦਾਅਵਿਆਂ ਦੇ ਉਲਟ ਇਹ ਸਕੂਲ ਸੂਬੇ ਦੇ ਸਭ ਤੋਂ ਵਧੀਆ ਸਕੂਲਾਂ ਵਿੱਚੋਂ ਇੱਕ ਹੈ, ਪਰ ਸਿਸੋਦੀਆ ਵੱਲੋਂ ਇਸ ਦੇ ਸਟੋਰ ਰੂਮ ਨੂੰ ਦਿਖਾ ਕੇ ਸਕੂਲ ਨੂੰ ਮਾੜੇ ਰੰਗ ਵਿੱਚ ਰੰਗਣ ਦੀ ਕੋਸ਼ਿਸ਼ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਕੂਲ ਵਿੱਚ ਇੱਕ ਵਧੀਆ ਬੁਨਿਆਦੀ ਢਾਂਚਾ, ਕੰਪਿਊਟਰ ਲੈਬ, ਲਾਇਬ੍ਰੇਰੀ, ਆਨਲਾਈਨ ਪੜ੍ਹਾਈ ਦੀ ਸਹੂਲਤ ਅਤੇ ਆਧੁਨਿਕ ਪ੍ਰਾਜੈਕਟਰ ਰੂਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸਕੂਲ ਲਈ ਪਹਿਲਾਂ ਹੀ 50 ਲੱਖ ਰੁਪਏ ਦੀ ਗ੍ਰਾਂਟ ਅਤੇ 70 ਲੱਖ ਰੁਪਏ ਦੀ ਐਸਟ੍ਰੋਟਰਫ ਮਨਜ਼ੂਰ ਕਰ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਗੌਰਤਲਬ ਹੈ ਕਿ ਪੰਜਾਬ ਵਿਚ ਚੋਣਾਂ ਨੇੜੇ ਹੋਣ ਕਾਰਨ ਸਰਕਾਰ ਨੂੰ ਵਿਕਾਸ ਦੇ ਮੁੱਦਿਆਂ ‘ਤੇ ਘੇਰਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਸਿੱਖਿਆ ਮਾਡਲ ‘ਤੇ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਤੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਸੀ।