CM gave instructions to : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਉਣੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਗਦ ਕਰਜ਼ਾ ਹੱਦ (ਸੀ.ਸੀ.ਐਲ) ਸਬੰਧੀ ਸਾਰੇ ਵਿੱਤੀ ਇੰਤਜ਼ਾਮ ਪੂਰੇ ਕਰਨ ਦੀਆਂ ਹਿਦਾਇਤਾਂ ਦਿੰਦਿਆਂ ਦਿੱਤੀਆਂ ਤਾਂ ਜੋ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਹੀ ਸਾਉਣੀ ਮੰਡੀਕਰਨ ਸੀਜ਼ਨ ਮੌਕੇ ਵੀ ਕਿਸਾਨਾਂ ਨੂੰ ਅਦਾਇਗੀਆਂ, ਫਸਲ ਦੀ ਖਰੀਦ 48 ਘੰਟਿਆਂ ਅੰਦਰ ਯਕੀਨੀ ਬਣਾਈਆਂ ਜਾ ਸਕਣ। ਦੱਸਣਯੋਗ ਹੈ ਕਿ ਸੂਬੇ ਵਿੱਚ ਇਕ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਖੁਰਾਕ ਵਿਭਾਗ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਬਣਾਉਣ ਲਈ ਕਿਹਾ ਤਾਂਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਾਰਤ ਸਰਕਾਰ ਵੱਲੋਂ ਹੋਣ ਵਾਲੀਆਂ ਅਦਾਇਗੀਆਂ ਸਮੇਂ ਸਿਰ ਪਹੁੰਚ ਜਾਣ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਹਾਮਾਰੀ ਦੇ ਚੱਲਦਿਆਂ ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਬਿਨਾਂ ਰੁਕਾਵਟ ਨੇਪਰੇ ਚਾੜ੍ਹਣ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੂੰ ਸਮਾਜਿਕ ਦੂਰੀ ਦਾ ਧਿਆਨ ਰਖਦੇ ਹੋਏ ਹੋਰ ਜ਼ਿਆਦਾ ਮੰਡੀਆਂ ਖੋਲ੍ਹਣ ਲਈ ਸਬੰਧਿਤ ਅਥਾਰਟੀਆਂ ਨਾਲ ਤਾਲਮੇਲ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਵੀ ਝੋਨੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਕਿਸਾਨਾਂ ਅਤੇ ਖਰੀਦ ਪ੍ਰਕਿਰਿਆ ਵਿਚ ਸ਼ਾਮਲ ਸਮੁੱਚੀਆਂ ਏਜੰਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।