ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਉਤਪਾਦਕਾਂ ਦੇ ਬਕਾਇਆ 331 ਕਰੋੜ ਰੁਪਏ ਤੁਰੰਤ ਜਾਰੀ ਕਰਨ ਲਈ ਕਿਹਾ ਹੈ।
ਅਕਾਲੀ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਗੰਨਾ ਕਿਸਾਨਾਂ ਦੇ ਬਕਾਏ ਜਾਰੀ ਕਰਨ ਵਿੱਚ ਲੰਮੀ ਦੇਰ ਨਾਲ ਖੇਤੀ ਸੈਕਟਰ ਵਿੱਚ ਸੰਕਟ ਪੈਦਾ ਹੋਵੇਗਾ। ਕਿਸਾਨ ਪਹਿਲਾਂ ਹੀ ਕਰਜ਼ੇ ਹੇਠ ਦੱਬੇ ਹੋਏ ਹਨ ਅਤੇ ਜੇ ਬਕਾਇਆ ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਕਿਸਾਨ ਹੋਰ ਕਰਜ਼ਈ ਹੋ ਜਾਣਗੇ। ਅਜਿਹੀ ਬੇਰੁਖ਼ੀ ਕਰਕੇ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਤੋਂ ਹਟ ਕੇ ਗੰਨੇ ਵੱਲ ਲਿਜਾਣ ਦੀਆਂ ਕੋਸ਼ਿਸ਼ਾਂ ਵੀ ਨਾਕਾਮ ਹੋ ਜਾਣਗੀਆਂ।
ਮਲੂਕਾ ਨੇ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ ਬਕਾਏ ਅਦਾ ਕਰਨ ਵਿੱਚ ਅਸਫਲ ਰਹਿਣ ਵਾਲੀਆਂ ਪ੍ਰਾਈਵੇਟ ਖੰਡ ਮਿੱਲਾਂ ਨੂੰ ਵੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੰਦਾਜ਼ੇ ਮੁਤਾਬਕ ਨਿੱਜੀ ਮਿੱਲਾਂ ਵੱਲ ਕਿਸਾਨਾਂ ਦਾ 343 ਕਰੋੜ ਰੁਪਏ ਬਕਾਇਆ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਕਿਸਾਨਾਂ ਦਾ ਬਕਾਇਆ ਵਿਆਜ ਸਣੇ ਪੂਰਾ ਕੀਤਾ ਜਾ ਸਕੇ।
ਅਕਾਲੀ ਆਗੂ ਨੇ ਕਿਹਾ ਕਿ ਗੰਨਾ ਕੰਟਰੋਲ ਆਰਡਰ ਅਤੇ ਗੰਨਾ ਪਰਚੇਜ਼ ਐਂਡ ਰੈਗੂਲੇਸ਼ਨ ਐਕਟ ਦੀ ਧਾਰਾ 3(3) ਮੁਤਾਬਕ ਖੰਡ ਮਿੱਲਾਂ ਨੂੰ ਖਰੀਦ ਦੇ 14 ਦਿਨਾਂ ਦੇ ਅੰਦਰ ਅਦਾਇਗੀ ਕਰਨੀ ਚਾਹੀਦੀ ਹੈ, ਨਹੀਂ ਤਾਂ ਦੇਰ ਨਾਲ ਭੁਗਤਾਨ ਕਰਨ ‘ਤੇ ਵਿਆਜ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਇਸ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਕਰਨਾ ਚਾਹੀਦਾ ਹੈ।
ਮਲੂਕਾ ਨੇ ਗੰਨਾ ਕਾਸ਼ਤਕਾਰਾਂ ਨਾਲ ਇਕਮੁੱਠਤਾ ਪ੍ਰਗਟਾਈ, ਜੋ ਮਿੱਲ ਪ੍ਰਬੰਧਕਾਂ ਵੱਲੋਂ ਆਪਣੇ ਬਕਾਏ ਜਾਰੀ ਕਰਨ ਤੋਂ ਇਨਕਾਰ ਕਰਨ ਲਈ ਵਿਰੋਧ ਕਰ ਰਹੇ ਹਨ. ਹਾਲਾਂਕਿ ਉਹ ਬਹੁਤੇ ਗੰਨਾ ਨਿੱਜੀ ਮੰਡੀ ਵਿੱਚ ਵੇਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ‘ਆਪ’ ਸਰਕਾਰ ਗੰਨੇ ਦੇ ਬਕਾਏ ਜਾਰੀ ਕਰਨ ‘ਚ ਅਸਫਲ ਰਹੀ ਤਾਂ ਅਕਾਲੀ ਦਲ ਪੀੜਤ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਵਿੱਢੇਗਾ।
ਵੀਡੀਓ ਲਈ ਕਲਿੱਕ ਕਰੋ -: