ਦਿੱਲੀ ਸਰਕਾਰ ਨੇ ਨਾਬਾਲਗ ਲੜਕੀ ਸਾਕਸ਼ੀ ਦੇ ਪਰਿਵਾਰ ਨੂੰ 10 ਲੱਖ ਰੁਪਏਦੇ ਮੁਆਵਜ਼ੇ ਦਾ ਐਲਾਨ ਕੀਤਾ ਜਿਸ ਨੂੰ ਸ਼ਾਹਬਾਦ ਡੇਅਰੀ ਇਲਾਕੇ ਵਿਚ ਇਕ ਸੜਕ ‘ਤੇ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਸੀ। ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਦਰਦਨਾਕ ਘਟਨ ਹੈ। ਦਿੱਲੀ ਸਰਕਾਰ ਲੜਕੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮੁਆਵਜ਼ਾ ਰਕਮ ਦੇਵੇਗੀ ਤੇ ਅਸੀਂ ਉਨ੍ਹਾਂ ਨੂੰ ਭਰੋਸਾ ਦਿੰਦੇ ਹਾਂ ਕਿ ਸਾਡੀ ਸਰਕਾਰ ਇਹ ਨਿਸ਼ਚਿਤ ਕਰੇਗੀ ਕਿ ਮੁਲਜ਼ਮ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ।
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫਤਾਰ 16 ਸਾਲਾ ਦੀ ਹੱਤਿਆ ਦੇ ਦੋਸ਼ੀ 20 ਸਾਲਾ ਸਾਹਿਲ ਨੂੰ ਅੱਜ ਦਿੱਲੀ ਦੀ ਇਕ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਦੋ ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦਿੱਲੀ ਦੇ ਮੁੱਖ ਮੰਤਰੀ ਨੇ ਉਪ ਰਾਜਪਾਲ ਵੀਕੇ ਸਕਸੈਨਾ ਤੋਂ ਮਾਮਲੇ ਵਿਚ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ। ਇਕ ਨਾਬਾਲਗ ਲੜਕੀ ਨੂੰ ਦਿਨ-ਦਿਹਾੜੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਦੁਖਦ ਤੇ ਮੰਦਭਾਗੀ ਘਟਨਾ ਹੈ। ਅਪਰਾਧੀਆਂ ਵਿਚ ਕੋਈ ਡਰ ਨਹੀਂ ਹੈ। ਐੱਲਜੀ ਸਾਹਿਬ ਕਾਨੂੰਨ ਵਿਵਸਥਾ ਤੁਹਾਡੀ ਜ਼ਿੰਮੇਵਾਰੀ ਹੈ, ਕ੍ਰਿਪਾ ਕਰਕੇ ਕੁਝ ਕਰੋ। ਦਿੱਲੀ ਦੇ ਲੋਕਾਂ ਦੀ ਸੁਰੱਖਿਆ ਪਹਿਲ ਹੈ।
ਉਨ੍ਹਾਂ ਕਿਹਾ ਕਿ ਘਟਨਾ ਦੇ ਸੀਸੀਟੀਵੀ ਫੁਜੇਟ ਵਿਚ ਦੇਖਿਆ ਜਾ ਸਕਦਾ ਹੈ ਕਿ ਸਾਹਿਲ ਨੇ ਲੜਕੀ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਜਦੋਂ ਉਹ ਜ਼ਮੀਨ ‘ਤੇ ਡਿੱਗ ਗਈ ਉਦੋਂ ਵੀ ਉਸ ਨੇ ਉਸ ਨੂੰ ਚਾਕੂ ਮਾਰਨਾ ਜਾਰੀ ਰੱਖਿਆ। ਉਸ ਨੇ ਉਸ ਨੂੰ ਲੱਤ ਮਾਰੀ ਤੇ ਫਿਰ ਕੋਲ ਪਿਆ ਇਕ ਪੱਥਰ ਲਿਆ ਤੇ ਉਸ ਦੇ ਸਿਰ ‘ਤੇ ਵਾਰ ਕੀਤਾ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਬਲਾਸਟ ਮਾਮਲੇ ‘ਚ NIA ਨੇ 2 ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਕੀਤੀ ਦਾਇਰ
ਪੁਲਿਸ ਮੁਤਾਬਕ ਮੁਲਜ਼ਮ ਨਾਬਾਲਗ ਨਾਲ ਰਿਸ਼ਤੇ ਵਿਚ ਸੀ ਪਰ ਐਤਵਾਰ ਦੀ ਰਾਤ ਨੂੰ ਉਨ੍ਹਾਂ ਦਾ ਝਗੜਾ ਹੋਇਆ ਸੀ ਜਿਸ ਦੇ ਬਾਅਦ ਉਸ ਨੇ ਕਈ ਵਾਰ ਚਾਕੂਆਂ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਪੁਲਿਸ ਨੇ ਕਿਹਾ ਕਿ ਉਸ ਨੇ ਮਾਮਲੇ ਵਿਚ ਸ਼ਾਹਬਾਦ ਡੇਅਰੀ ਪੁਲਿਸ ਸਟੇਸ਼ਨ ਤੋਂ ਭਾਰਤੀ ਦੰਡਾਵਲੀ ਦੀ ਧਾਰਾ 302 ਤਹਿਤ ਐੱਫਆਈਆਰ ਦਰਜ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: