ਕੇਂਦਰ ਦੀ ਮੋਦੀ ਸਰਕਾਰ ਤੇ ਦਿੱਲੀ ਦਾ ਆਪ ਸਰਕਾਰ ਵਿਚ ਤਕਰਾਰ ਵਧਦੀ ਜਾ ਰਹੀ ਹੈ। ਇਸ ਵਿਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਭਾਜਪਾ ‘ਤੇ ਹਮਲਾ ਬੋਲਦੇ ਹੋਏ ਚੈਲੰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਭ੍ਰਿਸ਼ਟ ਹਨ ਤਾਂ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕਰੋ।
ਕੇਂਦਰ ‘ਤੇ ਹਮਲਾ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੈਨੂੰ ਅੱਤਵਾਦੀ ਕਿਹਾ। ਗ੍ਰਹਿ ਮੰਤਰੀ ਨੇ ਜਾਂਚ ਦੇ ਹੁਕਮ ਦਿੱਤੇ। ਕੀ ਹੋਇਆ ਉਸਦਾ? ਹੁਣ ਗੁਜਰਾਤ ਚੋਣਾਂ ਤੇ ਐੱਮਸੀਡੀ ਚੋਣਾਂ ਤੋਂ ਪਹਿਲਾਂ ਉਹ ਕਹਿ ਰਹੇ ਹਨ ਕਿ ਕੇਜਰੀਵਾਲ ਭ੍ਰਿਸ਼ਟ ਹਨ। ਮੈਂ ਕਹਿੰਦਾ ਹਾਂ ਜੇਕਰ ਕੇਜਰੀਵਾਲ ਅੱਤਵਾਦੀ ਹੈ ਜਾਂ ਭ੍ਰਿਸ਼ਟ ਹੈ ਤਾਂ ਗ੍ਰਿਫਤਾਰ ਕਰੋ।
ਭਾਜਪਾ ‘ਤੇ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਇਹ ਕਿਹਾ ਕਿ ਉਹ ਨਾ ਤਾਂ ਅੱਤਵਾਦੀ ਹੈ ਅਤੇ ਨਾ ਹੀ ਭ੍ਰਿਸ਼ਟ। ਕੇਜਰੀਵਾਲ ਲੋਕਾਂ ਦਾ ਚਹੇਤਾ ਹੈ ਜਿਸ ਕਰਕੇ ਭਾਜਪਾ ਨੂੰ ਨੁਕਸਾਨ ਹੋ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਉਮੀਦ ਹੈ ਕਿ ਪਾਰਟੀ ਗੁਜਰਾਤ ਵਿੱਚ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰੇਗੀ। ਪਾਰਟੀ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਭਾਜਪਾ ਵੱਲੋਂ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ‘ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਦੱਸ ਦੇਈਏ ਕਿ ਗੁਜਰਾਤ ਵਿੱਚ 5 ਦਸੰਬਰ ਨੂੰ ਹੋਰ ਵੋਟਾਂ ਪੈਣੀਆਂ ਹਨ। ਜਦਕਿ ਨਤੀਜਾ 8 ਦਸੰਬਰ ਨੂੰ ਐਲਾਨਿਆ ਜਾਵੇਗਾ। ਇਸ ਦੇ ਨਾਲ ਹੀ ਦਿੱਲੀ MCD ਚੋਣ 4 ਦਸੰਬਰ ਨੂੰ ਹੈ।
ਇਹ ਵੀ ਪੜ੍ਹੋ : ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ CM ਮਾਨ ਨੇ ਆਨੰਦ ਕਾਰਜ ਐਕਟ ਨੂੰ ਲੈ ਕੇ ਕੀਤਾ ਵੱਡਾ ਐਲਾਨ
ਭਾਜਪਾ ਨੇਤਾ ਸੰਬਿਤ ਪਾਤਰਾ ਨੇ ਹਾਲ ਹੀ ‘ਚ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਹਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਦੀ ਨੀਅਤ ਖਰਾਬ ਹੈ। ਇਹੀ ਕਾਰਨ ਹੈ ਕਿ ਸ਼ਹਿਰ ‘ਭ੍ਰਿਸ਼ਟਾਚਾਰ ਦੇ ਪ੍ਰਦੂਸ਼ਣ’ ਨਾਲ ਜੂਝ ਰਿਹਾ ਹੈ। ਇਸ ਤੋਂ ਇਲਾਵਾ ਪਾਤਰਾ ਨੇ ਕੇਜਰੀਵਾਲ ਸਰਕਾਰ ‘ਤੇ ਉਸਾਰੀ ਮਜ਼ਦੂਰਾਂ ਦੇ ਨਾਂ ‘ਤੇ ਧੋਖਾਧੜੀ ਕਰਕੇ ਪੈਸਾ ਵਸੂਲਣ ਦਾ ਵੀ ਦੋਸ਼ ਲਗਾਇਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਵੀ ਪਾਰਟੀ ਵੱਲੋਂ ਕੇਂਦਰ ਸਰਕਾਰ ‘ਤੇ ਸ਼ਰਾਬ ਨੀਤੀ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: