ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿੱਚ ਨੰਗੇ ਸਿਰ ਖੜੇ ਹੋ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਧਾਰਮਿਕ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੀ.ਐੱਮ. ਖੱਟਰ ਨੂੰ ਇਸ ਦੇ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਦਰਅਸਲ 10 ਫਰਵਰੀ ਨੂੰ ਹਰਿਆਣਾ ਦੇ ਫਰੀਦਾਬਾਦ ‘ਚ ਬਾਬਾ ਬੰਦਾ ਸਿੰਘ ਬਹਾਦਰ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਸਮੇਂ ਮਨੋਹਰ ਲਾਲ ਦੀ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ‘ਚ ਉਹ ਬਿਨਾਂ ਸਿਰ ਢੱਕ ਕੇ ਪ੍ਰਾਰਥਨਾ ‘ਚ ਖੜ੍ਹੇ ਨਜ਼ਰ ਆ ਰਹੇ ਹਨ। ਧਾਮੀ ਨੇ ਕਿਹਾ ਕਿ ਸੀ.ਐੱਮ. ਮਨੋਹਰ ਲਾਲ ਵੱਲੋਂ ਅਜਿਹਾ ਕਰਕੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਅਰਦਾਸ ਦੀ ਇੱਕ ਮਰਿਆਦਾ ਹੈ, ਜਿਸ ਤਹਿਤ ਅਰਦਾਸ ਵਿੱਚ ਸ਼ਾਮਲ ਹਰ ਵਿਅਕਤੀ ਸਿਰ ਢੱਕ ਕੇ ਅਤੇ ਦੋਵੇਂ ਹੱਥ ਜੋੜ ਕੇ ਪ੍ਰਮਾਤਮਾ ਅਤੇ ਗੁਰੂ ਸਾਹਿਬ ਅੱਗੇ ਸਤਿਕਾਰ ਨਾਲ ਖੜ੍ਹਾ ਹੁੰਦਾ ਹੈ। ਇਸ ਸੀਮਾ ਵਿੱਚ ਕਿਸੇ ਨੂੰ ਵੀ ਜੋ ਮਰਜ਼ੀ ਕਰਨ ਦੀ ਇਜਾਜ਼ਤ ਨਹੀਂ ਹੈ। ਮਨੋਹਰ ਲਾਲ ਪੰਜਾਬੀ ਮੂਲ ਦੇ ਹਨ ਅਤੇ ਸਿੱਖ ਮਰਿਆਦਾ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ। ਇਸ ਦੇ ਬਾਵਜੂਦ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਨੇ ਜਾਣਬੁੱਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਗੈਰ-ਸੰਵਿਧਾਨਕ ਤੌਰ ‘ਤੇ ਬਣੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੀ ਸਮਾਗਮ ਦੌਰਾਨ ਸੀ.ਐਮ ਮਨੋਹਰ ਲਾਲ ਖੱਟਰ ਦੇ ਨਾਲ ਖੜੇ ਹਨ, ਪਰ ਉਨ੍ਹਾਂ ਵੱਲੋਂ ਸੀ.ਐਮ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਤੋਂ ਨਾ ਰੋਕਣਾ ਵੀ ਵੱਡੇ ਸਵਾਲ ਖੜ੍ਹਾ ਕਰਦਾ ਹੈ।
ਇਹ ਵੀ ਪੜ੍ਹੋ : ‘ਟੀਚਰ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ’, ਅਧਿਆਪਕਾਂ ਦੇ ਪ੍ਰੋਗਰਾਮ ‘ਚ ਬੋਲੇ CM ਮਾਨ
ਦੱਸ ਦੇਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵੀਡੀਓ ਫਰੀਦਾਬਾਦ ਦੇ ਸੈਕਟਰ-15 ਦਾ ਹੈ। ਇੱਥੇ ਬਾਬਾ ਬੰਦਾ ਸਿੰਘ ਬਹਾਦਰ ਮੈਮੋਰੀਅਲ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੀ ਰਸਮ ਚੱਲ ਰਹੀ ਸੀ। ਇਸ ਦੌਰਾਨ ਅਰਦਾਸ ਦੌਰਾਨ ਸੀਐਮ ਮਨੋਹਰ ਨੇ ਸਿਰ ਨਹੀਂ ਢੱਕਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: