ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਵਿਚ ਪਰਾਲੀ ਸਾੜਨ ਦੇ ਮਾਮਲੇ ਪੰਜਾਬ ਦੇ ਮੁਕਾਬਲੇ 10 ਫੀਸਦੀ ਵੀ ਨਹੀਂ ਹਨ। ਹਰਿਆਣਾ ਵਿਚ ਪੰਜਾਬ ਦੀ ਤੁਲਨਾ ਵਿਚ ਪਰਾਲੀ ਸਾੜਨ ਦੇ 10 ਫੀਸਦੀ ਮਾਮਲੇ ਵੀ ਨਹੀਂ ਹਨ।
ਪਿਛਲੇ ਸਾਲ ਪਰਾਲੀ ਸਾੜਨ ਦੀਆਂ 2,561 ਘਟਨਾਵਾਂ ਵਾਪਰੀਆਂ ਸਨ, ਜਦੋਂ ਕਿ ਇਸ ਸਾਲ ਇਹ ਘਟ ਕੇ 1,925 ਰਹਿ ਗਈਆਂ ਹਨ ਜਦਕਿ ਇਸ ਸਾਲ ਪੰਜਾਬ ਵਿੱਚ 13,873 ਘਟਨਾਵਾਂ ਵਾਪਰੀਆਂ ਹਨ। CM ਖੱਟਰ ਨੇ ਅੱਗੇ ਕਿਹਾ ਕਿ ਉਨ੍ਹਾਂ ਪੰਜਾਬ ਨੂੰ ਪਰਾਲੀ ਸਾੜਨ ਅਤੇ ਇਸ ਨਾਲ ਹੋਣ ਵਾਲੇ ਪ੍ਰਦੂਸ਼ਣ ਬਾਰੇ ਵੀ ਅਪੀਲ ਕੀਤੀ ਹੈ ਉਨ੍ਹਾਂ ਕਿਹਾ ਕਿ ਐਨਜੀਟੀ ਨੇ ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ। ਅਸੀਂ ਉਨ੍ਹਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਪ੍ਰਦੂਸ਼ਣ ਇੱਕ ਸੂਬੇ ਵਿੱਚ ਨਹੀਂ ਰਹੇਗਾ ਸਗੋਂ ਕਈ ਸੂਬਿਆਂ ਵਿੱਚ ਫੈਲ ਜਾਵੇਗਾ।
CM ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਈ ਕਦਮ ਚੁੱਕੇ ਹਨ। ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੀਆਂ ਗੰਢਾਂ ਬਣਾਉਣ ਲਈ ਮਸ਼ੀਨਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਾਜ਼ਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹਰਿਆਣਾ ਸਰਕਾਰ ਵੱਲੋਂ ਪਰਾਲੀ ਖਰੀਦਣ ਵਾਲਿਆਂ ਨੂੰ 500 ਰੁਪਏ ਪ੍ਰਤੀ ਟਨ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।
ਪੰਜਾਬ ਵਿੱਚ ਇਸ ਸਾਲ ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈਆਂ ਹਨ ਕਿਉਂਕਿ ਕੇਂਦਰੀ ਵਾਤਾਵਰਣ ਮੰਤਰਾਲੇ ਨੇ ਕਿਹਾ ਹੈ ਕਿ AQI ਤੇਜ਼ੀ ਨਾਲ ਵਿਗੜਨ ਦੀ ਸੰਭਾਵਨਾ ਹੈ ਕਿਉਂਕਿ ਸੂਬੇ ਵਿੱਚ ਅਕਤੂਬਰ ਤੱਕ ਸਿਰਫ 45-50 ਫੀਸਦੀ ਰਕਬੇ ਦੀ ਹੀ ਕਟਾਈ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਝੋਨੇ ਦੀ ਵਾਢੀ ਦੇ ਮੌਜੂਦਾ ਸੀਜ਼ਨ ਦੌਰਾਨ 70 ਫੀਸਦੀ ਅੱਗ ਸਿਰਫ਼ ਛੇ ਜ਼ਿਲ੍ਹਿਆਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਕਪੂਰਥਲਾ, ਪਟਿਆਲਾ ਅਤੇ ਤਰਨਤਾਰਨ ਵਿੱਚ ਲੱਗੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪੰਜਾਬ ਵਿੱਚ ਕੁੱਲ 7,036 ਘਟਨਾਵਾਂ ਦੇ ਮੁਕਾਬਲੇ 4,899 ਕੇਸ ਹਨ। ਇਹ ਰਵਾਇਤੀ ਛੇ ਹੌਟਸਪੌਟ ਜ਼ਿਲ੍ਹਿਆਂ ਵਿੱਚ ਵੀ ਪਿਛਲੇ ਸਾਲ ਦੀ ਇਸੇ ਮਿਆਦ ਲਈ ਕੁੱਲ ਸਾੜਨ ਦੀਆਂ ਘਟਨਾਵਾਂ ਦਾ ਲਗਭਗ 65 ਪ੍ਰਤੀਸ਼ਤ ਹਿੱਸਾ ਸੀ। ਕੁੱਲ 7,036 ਰਿਪੋਰਟ ਕੀਤੇ ਕੇਸਾਂ ਵਿੱਚੋਂ, ਪਰਾਲੀ ਸਾੜਨ ਦੀਆਂ 4,315 ਘਟਨਾਵਾਂ ਸਿਰਫ਼ ਪਿਛਲੇ ਛੇ ਦਿਨਾਂ ਦੌਰਾਨ ਹੀ ਦਰਜ ਹੋਈਆਂ, ਯਾਨੀ ਲਗਭਗ 61 ਫੀਸਦੀ।
ਪੰਜਾਬ ਵਿੱਚ ਇਸ ਸਾਲ 15 ਸਤੰਬਰ ਤੋਂ 28 ਅਕਤੂਬਰ ਤੱਕ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ ਕੁੱਲ 10,214 ਘਟਨਾਵਾਂ ਸਾਹਮਣੇ ਆਈਆਂ ਹਨ, ਜਦੋਂ ਕਿ ਪਿਛਲੇ ਸਾਲ ਇਸ ਸਮੇਂ ਦੌਰਾਨ 7,648 ਘਟਨਾਵਾਂ ਵਾਪਰੀਆਂ ਸਨ, ਜੋ ਕਿ ਇੱਕ ਮਹੱਤਵਪੂਰਨ ਵਾਧਾ ਹੈ। ਲਗਭਗ 33.5 ਫੀਸਦੀ ਹੈ।