ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਪੰਜਾਬ ਦੌਰੇ ‘ਤੇ ਹਨ। ਉਹ ਸੰਗਰੂਰ ਅਧੀਨ ਧੂਰੀ ਵਿੱਚ ਜਨ ਸਭਾ ਕਰ ਰਹੇ ਹਨ। ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਧੂਰੀ ਪਹੁੰਚ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਣਨ ਲਈ ਵੱਡੀ ਗਿਣਤੀ ‘ਚ ‘ਆਪ’ ਸਮਰਥਕ ਧੂਰੀ ਪਹੁੰਚ ਚੁੱਕੇ ਹਨ।
CM ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਦੇ ਨਾਲ ਸਭ ਤੋਂ ਪਹਿਲਾਂ ਸਟੇਜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ। ਇਹ ਸਕੀਮ ਪੰਜ ਬਜ਼ੁਰਗਾਂ ਨੂੰ ਪਾਸ ਦੇ ਕੇ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਟਾ-ਦਾਲ ਸਕੀਮ ਸ਼ੁਰੂ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਦੇ ਘਰਾਂ ‘ਚ ਆਟਾ-ਦਾਲ ਸਕੀਮ ਦਾ ਰਾਸ਼ਨ ਪੁੱਜਣਾ ਸ਼ੁਰੂ ਹੋ ਜਾਵੇਗਾ। ਰਾਸ਼ਨ ਡਿਲੀਵਰ ਕਰਨ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਫੋਨ ਕਰਕੇ ਸਮਾਂ ਪੁੱਛਿਆ ਜਾਵੇਗਾ। ਇਸ ਸਬੰਧੀ ਵੀ ਪੂਰੀ ਤਿਆਰੀ ਵੀ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਤੋਂ ਨਾਂਦੇੜ ਲਈ ਤੀਰਥ ਯਾਤਰੀਆਂ ਦਾ ਪਹਿਲਾ ਜੱਥਾ ਰਵਾਨਾ, ਧੂਰੀ ‘ਚ ਕੇਜਰੀਵਾਲ-CM ਮਾਨ ਕਰਨਗੇ ਸਵਾਗਤ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਪਹਿਲੀ ਰੇਲ ਗੱਡੀ ਅੰਮ੍ਰਿਤਸਰ ਤੋਂ ਨਾਂਦੇੜ ਲਈ ਰਵਾਨਾ ਹੋ ਰਹੀ ਹੈ। ਇਸ ਟਰੇਨ ਵਿੱਚ 1040 ਸ਼ਰਧਾਲੂ ਜਾ ਰਹੇ ਹਨ। ਜਿਸਦੇ ਲਈ ਟਰੇਨ ਵਿੱਚ ਹਰ ਸਹੂਲਤ ਉਪਲਬਧ ਹੈ। ਖਾਣ-ਪੀਣ ਤੋਂ ਇਲਾਵਾ ਟਰੇਨ ‘ਚ ਇਕ ਡਾਕਟਰ ਵੀ ਹੋਵੇਗਾ, ਤਾਂ ਜੋ ਕਿਸੇ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ : –