SYL ਨਹਿਰ ਮਾਮਲੇ ਵਿਚ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਵਿਚ ਬੈਠਕ ਹੋਈ। ਦੋ ਘੰਟੇ ਚੱਲੀ ਇਹ ਬੈਠਕ ਬੇਨਤੀਜਾ ਰਹੀ। ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਵਿਚ 1400 ਕਿਲੋਮੀਟਰ ਨਦੀਆਂ, ਨਹਿਰਾਂ ਤੇ ਨਾਲੇ ਸੁੱਕ ਚੁੱਕੇ ਹਨ।
ਪੰਜਾਬ ਤੋਂ ਪਾਣੀ ਮੰਗਣ ਦੀ ਬਜਾਏ ਹਰਿਆਣਾ ਨੂੰ ਯਮੁਨਾ ਦਾ ਪਾਣੀ ਪੰਜਾਬ ਨੂੰ ਦੇਣਾ ਚਾਹੀਦਾ ਹੈ। ਮਾਨ ਨੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਸਾਂਸਦ ਰਹਿੰਦੇ ਹੋਏ ਇਸ ਨਹਿਰ ਨੂੰ ਕੱਟਣ ਲਈ ਪੀਐੱਮ ਦਾ ਸਵਾਗਤ ਕੀਤਾ ਸੀ। ਸਰਵੇ ਤੋਂ ਲੈ ਕੇ ਹੁਣ ਤੱਕ ਨੇਤਾਵਾਂ ਦਾ ਹਰੇਕ ਕਦਮ ਸਾਬਤ ਕਰਦਾ ਹੈ ਕਿ ਇਨ੍ਹਾਂ ਨੇ ਪੰਜਾਬ ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਜਵਾਬ ਵਿਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਤਿਹਾਸ ਨੂੰ ਚੋਣਵੇਂ ਅਤੇ ਸੰਦਰਭ ਤੋਂ ਬਾਹਰ ਦਾ ਹਵਾਲਾ ਨਾ ਦਿਓ। ਦੇਸ਼ ਅਤੇ ਪੰਜਾਬ ਦੇ ਹਿੱਤਾਂ ਦੀ ਦੇਖ-ਭਾਲ ਅਤੇ ਰਾਖੀ ਕਰਨ ਦੀ ਆਪਣੀ ਵਚਨਬੱਧਤਾ ਲਈ ਉਸ ਨੂੰ ਭਗਵੰਤ ਮਾਨ ਵਰਗੇ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ ਹੈ। ਉਸ ਸਮੇਂ ਮੈਂ ਸੰਸਦ ਮੈਂਬਰ ਸੀ ਅਤੇ ਇੰਦਰਾ ਗਾਂਧੀ ਪ੍ਰਧਾਨ ਮੰਤਰੀ ਸੀ। ਉਦੋਂ ਤੋਂ 41 ਸਾਲ ਬੀਤ ਚੁੱਕੇ ਹਨ ਅਤੇ ਉਸ ਸਮੇਂ ਦੇ ਤੱਥ ਹੁਣ ਨਾਲੋਂ ਬਿਲਕੁਲ ਵੱਖਰੇ ਸਨ।
ਮਾਨ ਨੇ ਖੁਦ ਕਿਹਾ ਕਿ ਅਜਿਹੇ ਸਮਝੌਤਿਆਂ ਦੀ ਹਰ 25 ਸਾਲ ਬਾਅਦ ਸਮੀਖਿਆ ਹੋਣੀ ਚਾਹੀਦੀ ਹੈ। ਹਾਲਾਤ ਹੁਣ ਬਦਲ ਗਏ ਹਨ, ਜੋ ਉਦੋਂ ਸਨ, ਉਹ ਹੁਣ ਨਹੀਂ ਰਹੇ। ਮੈਂ ਪੰਜਾਬ ਦੇ ਪਾਣੀਆਂ ਨੂੰ ਸੁਰੱਖਿਅਤ ਕਰਨ ਲਈ 2004 ਵਿੱਚ ਵਾਟਰ ਸ਼ੇਅਰਿੰਗ ਐਗਰੀਮੈਂਟ ਐਕਟ ਬਣਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: