ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲ ਗਿਆ। ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕਣ ਮਗਰੋਂ ਸੀ.ਐੱਮ. ਮਾਨ ਨੇ ਪੰਜਾਬ ਵਾਸੀਆਂ ਨੂੰ ਦਿੱਤੇ ਗਏ ਪਿਆਰ ਤੇ ਸਾਥ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਪਿਆਰ ਦਾ ਕਰਜ਼ਾ ਉਤਾਰਨ ਲਈ ਕਈ ਜਨਮ ਲੈਣੇ ਪੈਣਗੇ।
ਉਨ੍ਹਾਂ ਕਿਹਾ ਕਿ 10 ਮਾਰਚ ਦਾ ਦਿਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਹ ਸਿਲੇਬਸਾਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਦੱਸਿਆ ਜਾਵੇਗਾ ਕਿ 20 ਫਰਵਰੀ ਨੇ ਪੰਜਾਬ ਦੇ ਲੋਕਾਂ ਨੇ ਬਿਨਾਂ ਕਿਸੇ ਲਾਲਚ ਦੇ ਈਮਾਨਦਾਰੀ ਨਾਲ ਵੋਟਾਂ ਪਾਈਆਂ, ਜਿਸ ਦਾ ਰਿਜ਼ਲਟ 10 ਮਾਰਚ ਨੂੰ ਆਇਆ।
ਦੌਰਾਨ CM ਮਾਨ ਨੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪਾਰਟੀ ਦੀ ਸਰਕਾਰ ਬਣਨ ‘ਤੇ ਕਿਸੇ ਤਰ੍ਹਾਂ ਦਾ ਹੰਕਾਰ ਨਾ ਵਿਖਾਉਣ ਕਿ ਅਸੀਂ ਜਿੱਤੇ ਹਾਂ। ਕਿਉਂਕਿ ਇਹ ਸਾਰੇ ਲੋਕਾਂ ਦੀ ਸਰਕਾਰ ਹੈ ਜਿਨ੍ਹਾਂ ਨੇ ਵੋਟਾਂ ਨਹੀਂ ਪਾਈਆਂ ਉਨ੍ਹਾਂ ਦੀ ਵੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਹੰਕਾਰ ਨਹੀਂ ਕਰਨਾ। ਕਿਸੇ ਦੇ ਘਰ ਮੂਹਰੇ ਜਾ ਕੇ ਲਲਕਾਰਾ ਨਹੀਂ ਮਾਰਨਾ। ਜਿਨ੍ਹਾਂ ਨੇ ਸਾਨੂੰ ਵੋਟਾਂ ਨਹੀਂ ਪਾਈਆਂ ਇਹ ਉਨ੍ਹਾਂ ਦੀ ਵੀ ਸਰਕਾਰ ਹਾਂ। ਨਾਲ ਹੀ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਜਾਂ ਕਿਸੇ ਵੀ ਤਰ੍ਹਾਂ ਦੀ ਭੱਦੀ ਸ਼ਬਦਾਵਲੀ ਇਸਤੇਮਾਲ ਨਹੀਂ ਕਰਨੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਨਾਲ ਦੇ ਹਾਂ, ਤੁਹਾਡੇ ਵਰਗੇ ਹਾਂ ਤੇ ਇਸੇ ਤਰ੍ਹਾਂ ਰਹਾਂਗੇ। ਇਸ ਦੌਰਾਨ ਉਨ੍ਹਾਂ ਭਗਤ ਸਿੰਘ ਦਾ ਇੱਕ ਸ਼ੇਅਰ ਸੁਣਾਇਆ- ‘ਇਸ਼ਕ ਕਰਨਾ ਸਭ ਕਾ ਪੈਦਾਇਸ਼ੀ ਹੱਕ ਹੈ। ਕਿਉਂ ਨਾ ਇਸ ਵਾਰ ਵਤਨ ਕੀ ਸਰ ਜ਼ਮੀਨ ਕੋ ਮਹਿਬੂਬ ਬਣਾ ਲੀਆ ਜਾਏ।” ਨਾਲ ਹੀ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਵੱਲੋਂ ਦਿੱਤਾ ਪਵਣ ਗੁਰੂ ਪਾਣੀ ਪਿਤਾ ਮਾਤਾ ਧਰਤ ਮਹਤ ਦਾ ਦਰਜਾ ਬਰਕਰਾਰ ਰੱਖਣਾ ਹੈ।