ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਜ਼ਾਦੀ ਘੋਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੇਂਦਰ ਸਰਕਾਰ ਤੋਂ 23 ਜਨਵਰੀ ਨੂੰ ਰਾਸ਼ਟਰੀ ਛੁੱਟੀ ਐਲਾਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦ ਹਿੰਦ ਫੌਜ ਦੇ ਨਾਂ ‘ਤੇ ਰਾਜਰਹਾਟ ਖੇਤਰ ‘ਚ ਇੱਕ ਸਮਾਧੀ ਵਾਲੀ ਥਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਨੇਤਾ ਜੀ ਦੇ ਨਾਂ ‘ਤੇ ਇਕ ਯੂਨੀਵਰਿਸਟੀ ਦੀ ਸਥਾਪਤਾ ਵੀ ਕੀਤੀ ਜਾ ਰਹੀ ਹੈ ਜਿਸ ਦਾ ਫੰਡਿੰਗ ਪੂਰੀ ਤਰ੍ਹਾਂ ਸੂਬਾ ਸਰਕਾਰ ਕਰੇਗੀ।
ਇਹ ਵੀ ਪੜ੍ਹੋ : ਦੇਸ਼ ‘ਚ ਬੇਕਾਬੂ ਹੋਇਆ ਕੋਰੋਨਾ, ਬੀਤੇ 24 ਘੰਟਿਆਂ ‘ਚ 3 ਲੱਖ ਤੋਂ ਵੱਧ ਨਵੇਂ ਮਾਮਲੇ, 525 ਮੌਤਾਂ
ਮਮਤਾ ਬੈਨਰਜੀ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਸਾਲ ਕੋਲਕਾਤਾ ‘ਚ ਗਣਤੰਤਰ ਦਿਵਸ ਦੀ ਪਰੇਡ ਨੇਤਾ ਜੀ ਨੂੰ ਸਮਰਪਿਤ ਹੋਵੇਗੀ। ਅੱਜ ਦੁਪਹਿਰ 12 ਵਜ ਕੇ 15 ਮਿੰਟ ‘ਤੇ ਇੱਕ ਸਾਈਰਨ ਵਜਾਇਆ ਜਾਵੇਗਾ। ਸਾਨੂੰ ਸਾਰੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ ਘਰਾਂ ‘ਚ ਸੰਖ ਵਜਾਉਣ। ਅਸੀਂ ਇਹ ਦਿਨ ਦੇਸ਼ ਨਾਇਕ ਦਿਵਸ ਵਜੋਂ ਮਨਾ ਰਹੇ ਹਾਂ। ਪੱਛਮੀ ਬੰਗਾਲ ਸਰਕਾਰ ਨੇ 23 ਜਨਵਰੀ 2022 ਤੱਕ ਸਾਲ ਭਰ ਪ੍ਰੋਗਰਾਮਾਂ ਦੇ ਆਯੋਜਨ ਲਈ ਇੱਕ ਕਮੇਟੀ ਵੀ ਗਠਿਤ ਕੀਤੀ ਹੈ। ਇਸ ਦੌਰਾਨ ਨੇਤਾ ਜੀ ਦੀ 125ਵੀਂ ਜਯੰਤੀ ਮੌਕੇ ਉਥੇ ਇੱਕ ਵਿਸ਼ਾਲ ‘ਪੈਦਲ ਯਾਤਰਾ’ ਦਾ ਆਯੋਜਨ ਵੀ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸੀ. ਐੱਮ. ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਪੂਰੇ ਸੂਬੇ ਵਿਚ ਉਨ੍ਹਾਂ ਦੀ 125ਵੀਂ ਵਰੇਗੰਢ ਦੇਸ਼ ਨਾਇਕ ਦਿਵਸ ਵਜੋਂ ਮਨਾ ਰਿਹਾ ਹੈ। ਰਾਸ਼ਟਰੀ ਯੋਜਨਾ ਕਮਿਸ਼ਨ ‘ਤੇ ਨੇਤਾ ਜੀ ਦੇ ਵਿਚਾਰਾਂ ਤੋਂ ਪ੍ਰੇਰਣਾ ਲੈ ਕੇ ਇੱਕ ਬੰਗਾਲ ਯੋਜਨਾ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਜੋ ਸੂਬੇ ਦੀ ਯੋਜਨਾ ਸਬੰਧੀ ਪਹਿਲੂਆਂ ‘ਚ ਮਦਦ ਕਰੇਗਾ। ਇਸ ਸਾਲ ‘ਨੇਤਾ ਜੀ’ ‘ਤੇ ਗਣਤੰਤਰ ਦਿਵਸ ਪਰੇਡ ‘ਤੇ ਇੱਕ ਝਾਂਕੀ ਪ੍ਰਦਰਸ਼ਿਤ ਕੀਤੀ ਜਾਵੇਗੀ ਅਤੇ ਇਸ ਵਿਚ ਸਾਡੇ ਦੇਸ਼ ਦੇ ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨ ਵਿਚ ਬੰਗਾਲ ਦੇ ਹੋਰ ਉੱਘੇ ਸੁਤੰਤਰਤਾ ਸੈਨਾਨੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਅਸੀਂ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਨੇਤਾ ਜੀ ਦੇ ਜਨਮ ਦਿਨ ਨੂੰ ਰਾਸ਼ਟਰੀ ਛੁੱਟੀ ਐਲਾਨਿਆ ਜਾਵੇ ਤਾਂ ਜੋ ਪੂਰਾ ਦੇਸ਼ ਰਾਸ਼ਟਰੀ ਨੇਤਾ ਨੂੰ ਸ਼ਰਧਾਂਜਲੀ ਦੇ ਸਕੇ।