ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਤਿੰਨ ਦਿਨਾਂ ਤੋਂ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਬੈਠੇ ਡੇਅਰੀ ਕਿਸਾਨਾਂ ਦੀਆਂ ਤਿੰਨੋਂ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਡੇਅਰੀ ਕਿਸਾਨਾਂ ਨੇ ਆਪਣਾ ਮੋਰਚਾ ਚੁੱਕ ਲਿਆ ਹੈ।
ਇਸ ਦੀ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਇਸ ਨਾਲ ਹੁਣ ਬੰਦ ਪਈਆਂ ਸੜਕਾਂ ਨੂੰ ਖੋਲ੍ਹਿਆ ਜਾ ਰਿਹਾ ਹੈ। ਡੇਅਰੀ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਸੜਕ ਤੋਂ ਹਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਪੰਜਾਬ ਡੇਅਰੀ ਫਾਰਮਰਜ਼ ਐਸੋਸੀਏਸ਼ਨ ਅਤੇ ਭਾਰਤੀ ਕਿਸਾਨ ਯੂਨੀਅਨ ਦਾ ਇੱਕ ਵਫ਼ਦ ਸ਼ੁੱਕਰਵਾਰ ਨੂੰ ਸੀ.ਐੱਮ. ਮਾਨ ਕੋਲ ਪਹੁੰਚਿਆ ਸੀ, ਜਿਸ ਵਿੱਚ ਯੂਨੀਅਨ ਅਤੇ ਐਸੋਸੀਏਸ਼ਨ ਦੀਆਂ ਮੰਗਾਂ ਸੁਣਨ ਤੋਂ ਬਾਅਦ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਦੁੱਧ ਉਤਪਾਦਕ ਕਿਸਾਨਾਂ ਦਾ ਬਕਾਇਆ 15 ਸਤੰਬਰ 2022 ਨੂੰ ਸਰਕਾਰ ਵੱਲੋਂ ਜਾਰੀ ਕੀਤਾ ਜਾਵੇਗਾ।
ਸੀ.ਐੱਮ. ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਸਰਕਾਰ ਨੇ ਦੁੱਧ ਉਤਪਾਦਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਦੱਸ ਦੇਈਏ ਕਿ ਪੰਜਾਬ ਭਰ ਦੇ 2000 ਤੋਂ ਵੱਧ ਡੇਅਰੀ ਕਿਸਾਨ ਬੁੱਧਵਾਰ ਤੋਂ ਫਿਰੋਜ਼ਪੁਰ ਰੋਡ ਵੇਰਕਾ ਮਿਲਕ ਪਲਾਂਟ ਦੇ ਬਾਹਰ ਡਟੇ ਹੋਏ ਸਨ। ਕਿਸਾਨਾਂ ਨੇ ਸੜਕ ‘ਤੇ ਹੀ ਆਪਣਾ ਟਿਕਾਣਾ ਬਣਾ ਲਿਆ ਸੀ, ਜਿੱਥੇ ਉਨ੍ਹਾਂ ਨੇ ਲੰਗਰ ਤੋਂ ਲੈ ਕੇ ਠਹਿਰਨ ਤੱਕ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ। ਇਸ ਦੇ ਬਾਵਜੂਦ ਕਿਸਾਨਾਂ ਨੇ ਸੜਕ ਜਾਮ ਨਹੀਂ ਕੀਤੀ। ਉਨ੍ਹਾਂ ਨੇ ਐਲੀਵੇਟਿਡ ਪੁਲ ਦੇ ਹੇਠਾਂ ਆਪਣਾ ਮੋਰਚਾ ਖੋਲ੍ਹਿਆ ਹੋਇਆ ਸੀ।