ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉੱਪਰ ਬਿਨਾਂ ਜਨਤਾ ਦੀ ਰਾਏ ਦੇ ਮੁੱਖ ਮੰਤਰੀ ਬਦਲਣ ਨੂੰ ਲੈ ਕੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਤੇ ਫਿਰ ਚਰਨਜੀਤ ਚੰਨੀ ਨੂੰ ਬਣਾ ਦਿੱਤਾ। ਕੀ ਰਾਹੁਲ ਗਾਂਧੀ ਨੇ ਇਸ ਬਾਰੇ ਜਨਤਾ ਨੂੰ ਪੁੱਛਿਆ ਸੀ?
ਸੀ.ਐੱਮ. ਮਾਨ ਨੇ ਕਿਹਾ ਕਿ ਹਰੀਸ਼ ਰਾਵਤ ਤੇ ਹਰੀਸ਼ ਚੌਧਰੀ ਨੂੰ ਪੰਜਾਬ ਦੇ ਨਹੀਂ ਸਨ, ਫਿਰ ਵੀ ਉਨ੍ਹਾਂ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਰਾਹੁਲ ਗਾਂਧੀ ਨੇ ਇੱਕ ਮਹੀਨੇ ਤੱਕ ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਮੰਤਰੀ ਮੰਡਲ ਨਹੀਂ ਬਣਾਉਣ ਦਿੱਤਾ।
ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬ ਵਿੱਚ ਭਾਤਰ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੀ ਸਰਕਾਰ ਦਿੱਲੀ ਤੋਂ ਰਿਮੋਟ ਕੰਟਰੋਲ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਸੀ ਕਿ ਸੀ.ਐੱਮ. ਮਾਨ ਨੂੰ ਖੁਦ ਫੈਸਲੇ ਲੈਣੇ ਚਾਹੀਦੇ ਹਨ ਕਿਉਂਕਿ ਜਨਤਾ ਨੇ ਉਨ੍ਹਾਂ ਨੂੰ ਚੁਣਿਆ ਹੈ।
ਇਹ ਵੀ ਪੜ੍ਹੋ : US : ਕੈਲੀਫੋਰਨੀਆ ‘ਚ ਲੂਨਰ ਨਿਊ ਈਅਰ ਪਾਰਟੀ ਦੌਰਾਨ ਅੰਨ੍ਹੇਵਾਹ ਫਾਇਰਿੰਗ, 10 ਮਰੇ, 16 ਤੋਂ ਵੱਧ ਫੱਟੜ
ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਲਗਤਾਰ ਰਾਹੁਲ ਗਾਂਧੀ ‘ਤੇ ਹਮਲਾ ਬੋਲ ਰਹੇ ਹਨ। ਇਸ ਤੋਂ ਪਹਿਲਾਂ ਵੀ ਸੀ.ਐੱਮ. ਮਾਨ ਨੇ ਰਾਹੁਲ ਗਾਂਧੀ ‘ਤੇ ਪਲਟਵਾਰ ਕਰਦਿਆਂ ਕਿਹਾ ਸੀ ਕਿ ਰਾਹੁਲ ਜੀ ਪੰਜਾਬ ਵਿਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ… “ਮੈਨੂੰ ਪੰਜਾਬ ਦੀ ਜਨਤਾ ਨੇ CM ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ”…ਤੁਸੀਂ 2 ਮਿੰਟ ‘ਚ ਚੁਣੇ ਹੋਏ CM ਕੈਪਟਨ ਸਾਹਿਬ ਨੂੰ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਸੀ” “ਯਾਤਰਾ ਦੌਰਾਨ ਪੰਜਾਬ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ”… ਤੁਸੀਂ ਬੋਲਦੇ ਚੰਗੇ ਨਹੀਂ ਲੱਗਦੇ।
ਵੀਡੀਓ ਲਈ ਕਲਿੱਕ ਕਰੋ -: