ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਛੇਵੇਂ ਪਾਤਸ਼ਾਹ ਧੰਨ-ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਦਿਆਂ ਸਾਨੂੰ ਸਾਰਿਆਂ ਨੂੰ ਜੀਵਨ ਵਿਚ ਅਧਿਆਤਮਕਤਾ ਦੇ ਨਾਲ-ਨਾਲ ਰਾਜਨੀਤਕ ਤੌਰ ‘ਤੇ ਖੁਦ ਨੂੰ ਸੁਚੇਤ ਹੋਣਾ ਚਾਹੀਦਾ ਹੈ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ ਪਾਤਸ਼ਾਹ ਸਾਡੇ ਸਾਰਿਆਂ ਦੇ ਸਿਰਾਂ ‘ਤੇ ਮਿਹਰ ਬਣਾਈ ਰੱਖਣ।’
ਵੀਡੀਓ ਲਈ ਕਲਿੱਕ ਕਰੋ -: