ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ‘ਚ ਮੱਥਾ ਟੇਕਿਆ। ਭਗਵੰਤ ਮਾਨ ਨੇ ਡੇਰੇ ਵਿੱਚ ਬਣਨ ਵਾਲੇ ਸ੍ਰੀ ਗੁਰੂ ਰਵਿਦਾਸ ਵਾਣੀ ਸਟੱਡੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਹ ਰਿਸਰਚ ਸੈਂਟਰ 25 ਕਰੋੜ ਦੀ ਲਾਗਤ ਨਾਲ ਬਣੇਗਾ। ਇਸ ਦੌਰਾਨ ਉਨ੍ਹਾਂ ਦੀ ਮੁਲਾਕਾਤ ਡੇਰਾ ਸੱਚਖੰਡ ਬੱਲਾਂ ਦੇ ਸੰਤ ਨਿਰੰਜਨ ਦਾਸ ਨਾਲ ਵੀ ਹੋਈ।
ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਤਰਜੀਹ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇਣਾ ਹੈ। ਚੰਗੀ ਸਿੱਖਿਆ ਹੋਵੇਗੀ ਤਾਂ ਹੀ ਭਵਿੱਖ ਬਿਹਤਰ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸਿੱਖਿਆ ਨਾਲ ਹੀ ਗ਼ਰੀਬੀ ਦੂਰ ਹੋ ਸਕਦੀ ਹੈ। ਇਸ ਲਈ ਪੰਜਾਬ ਵਿਚ ਸਿੱਖਿਆ ਨੂੰ ਹੋਰ ਵਾਧਾ ਦਿੱਤਾ ਜਾਵੇਗਾ। ਬੱਚੇ ਪੜ੍ਹਾਈ ਕਰਨਗੇ ਤਾਂ ਰਿਸਰਚ ਹੋਵੇਗੀ।
ਇਹ ਵੀ ਪੜ੍ਹੋ : ਫਿਰ ਸੁਰਖੀਆਂ ‘ਚ ਫ਼ਰੀਦਕੋਟ ਜੇਲ੍ਹ, 13 ਮੋਬਾਈਲ ਤੇ ਪਾਬੰਦੀਸ਼ੁਦਾ ਵਸਤੂ ਬਰਾਮਦ
ਦੱਸ ਦੇਈਏ ਕਿ ਇਸ ਮੌਕੇ ਭਗਵੰਤ ਮਾਨ ਨੇ ਸੰਤ ਨਿਰੰਜਨ ਦਾਸ ਜੀ ਨੂੰ ਗੁਰੂ ਰਵਿਦਾਸ ਜੀ ਦੇ ਬਾਣੀ ਦੇ ਰਿਸਰਚ ਸੈਂਟਰ ਲਈ 25 ਕਰੋੜ ਦਾ ਚੈੱਕ ਵੀ ਦਿੱਤਾ। ਉਨ੍ਹਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਸਦ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: