ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਵਿਚ ਪੰਜਾਬ ਤੇ ਪੰਜਾਬੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਦਰਸਾਉਣ ਲਈ ਇਕ ਹੈਰੀਟੇਜ ਸਟ੍ਰੀਟ ਬਣਾਉਣ ਦਾ ਐੈਲਾਨ ਕੀਤਾ। ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਪ੍ਰਸਤਾਵ ਪਾਸ ਕਰਨ ਵਿਚ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਸੜਕ ਅਜਾਇਬਘਰ ਤੋਂ ਲੈ ਕੇ ਖਟਕੜ ਕਲਾਂ ਵਿਚ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਗਲੀ ਸੂਬੇ ਦੇ ਰਾਸ਼ਟਰੀ ਸੁਤੰਤਰਤਾ ਸੰਗਰਾਮ ਦੇ ਗੌਰਵਮਈ ਯੋਗਦਾਨ ਨੂੰ ਪ੍ਰਦਰਸ਼ਿਤ ਕਰੇਗੀ ਜਿਸ ਨਾਲ ਨੌਜਵਾਨਾਂ ਨੂੰ ਦੇਸ਼ ਲਈ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਣਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੈਰ-ਸਪਾਟਾ ਤੇ ਸੰਸਕ੍ਰਿਤ ਵਿਭਾਗ ਦੀ ਇਸ ਯੋਜਨਾ ਲਈ ਪਹਿਲ ਕਰਨ ਨੂੰ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੇ ਦ੍ਰਿਸ਼ ਨੂੰ ਦਰਸਾਉਣ ਵਾਲਾ ਇਕ ਵੀਡੀਓ ਵੀ ਬਣਾਉਣ ਦਾ ਵਿਚਾਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ 23 ਮਾਰਚ ਸਿਰਫ ਇਕ ਦਿਨ ਨਹੀਂ ਹੈ ਸਗੋਂ ਇ ਹ ਕਿਸੇ ਵੀ ਤਰ੍ਹਾਂ ਦੇ ਅਨਿਆਂ, ਅਤਿਆਚਾਰ ਖਿਲਾਫ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇਕਿਹਾ ਕਿ ਦੇਸ਼ ਲਈ ਆਪਣੀ ਜਾਨ ਦੇਣ ਵਾਲੇ ਮਹਾ ਨਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ।
ਇਹ ਵੀ ਪੜ੍ਹੋ : GST ਵਿਭਾਗ ਨੇ 3 ਅਧਿਕਾਰੀਆਂ ਨੂੰ ਕੀਤਾ ਬਰਖਾਸਤ, 2 ਸਾਲ ਪਹਿਲਾਂ ਫਰਜ਼ੀ ਛਾਪੇਮਾਰੀ ‘ਚ ਵਪਾਰੀ ਤੋਂ ਵਸੂਲੇ ਸਨ 11 ਲੱਖ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਸੀਂ ਪੂਰੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਪ੍ਰਾਚੀਨ ਗੌਰਵ ਨੂੰ ਬਹਾਲ ਕਰਨਾ ਸਮੇਂ ਦੀ ਮੰਗ ਹੈ ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ ਸਗੋਂ ਸੰਸਥਾ ਸਨ ਤੇ ਕਿਹਾ ਕਿ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ਉਤੇ ਚੱਲਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: