ਅੰਮ੍ਰਿਤਸਰ: ਅੱਜ ਦੇਸ਼ ਭਰ ਵਿੱਚ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ਼ਹਿਰਾਂ ਵਿੱਚ ਵਿਸ਼ਾਲ ਨਗਰ ਕੀਰਤਨ ਕੱਢੇ ਜਾ ਰਹੇ ਹਨ, ਲੋਕ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਨਾਲ ਸ੍ਰੀ ਕੇਸਗੜ੍ਹ ਸਾਹਿਬ ਨਤਮਸਕ ਹੋਏ।
ਇਸ ਤੋਂ ਬਾਅ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਲਈ ਅਹਿਮ ਐਲਾਨ ਕੀਤਾ ਹੈ। ਸੀਐਮ ਮਾਨ ਨੇ ਕਿਹਾ ਕਿ ਸਿੱਖ ਕੌਮ ਲਈ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਲਾਗੂ ਅਤੇ ਪ੍ਰਚਾਰਿਆ ਜਾਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਅੱਜ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ‘ਤੇ ਅਸੀਂ “ਆਨੰਦ ਮੈਰਿਜ ਐਕਟ” ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੇ ਹਾਂ, ਜਿਸਦੀ ਲੰਬੇ ਸਮੇਂ ਤੋਂ ਸਿੱਖ ਕੌਮ ਵੱਲੋਂ ਮੰਗ ਕੀਤੀ ਜਾ ਰਹੀ ਹੈ… ਹੁਣ ਸਿੱਖ ਸੰਗਤਾਂ ਐਕਟ ਤਹਿਤ ਆਪਣੇ ਵਿਆਹ ਰਜਿਸਟਰ ਕਰਵਾ ਸਕਦੀਆਂ ਹਨ।
ਇਹ ਵੀ ਪੜ੍ਹੋ : ‘ਇਮਰਾਨ ਨੇ ਪੋਸਟਮਾਰਟਮ ਕਿਉਂ ਨਹੀਂ ਕਰਾਇਆ?’ ਪਾਕਿਸਤਾਨੀ PM ਦੀ ਫਿਸਲੀ ਜ਼ੁਬਾਨ, ਲੋਕ ਉਡਾ ਰਹੇ ਮਜ਼ਾਕ
ਵੀਡੀਓ ਲਈ ਕਲਿੱਕ ਕਰੋ -: