ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ 110 ਲੱਖ ਮੀਟਰਕ ਟਨ ਕਣਕ ਦੀ ਖਰੀਦੀ ਕੀਤੀ ਜਾ ਚੁੱਕੀ ਹੈ ਤੇ ਖਰੀਦ ਹੋਰ ਚੁੱਕਣ ਦੀ ਪੂਰੀ ਪ੍ਰਕਿਰਿਆ ਇਕ ਹਫਤੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਪਠਾਨਕੋਟ ਦੀ ਅਨਾਜ ਮੰਡੀਆਂ ਦਾ ਨਿਰੀਖਣ ਕਰਨ ਪਹੁੰਚੇ ਸੀਐੱਮ ਮਾਨ ਨੇ ਕਿਹਾ ਕਿ 30 ਅਕਤੂਬਰ ਤੱਕ ਸੂਬੇ ਵਿਚ ਲਗਭਗ 112 ਲੱਖ ਮੀਟਰਕ ਟਨ ਕਣਕ ਆ ਚੁੱਕੀ ਹੈ, ਜਿਸ ਵਿਚੋਂ ਲਗਭਗ 110 ਲੱਖ ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਇਸ ਵਿਚੋਂ 88 ਲੱਖ ਮੀਟਰਕ ਟਨ ਚੁੱਕ ਲਿਆ ਗਿਆ ਹੈ ਤੇ ਹੁਣ ਤੱਕ 18,660 ਕਰੋੜ ਰੁਪਏ ਦਾ ਭੁਗਤਾਨ ਕਿਸਾਨਾਂ ਨੂੰ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ, ਇਸ ਲਈ ਵਿਅਕਤੀਗਤ ਤੌਰ ‘ਤੇ ਪੂਰੀ ਖਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਾਂ। ਸੂਬਾ ਸਰਕਾਰ ਨੇ ਸੂਬੇ ਵਿਚ ਅਨਾਜ ਦੀ ਸੁਚਾਰੂ, ਪ੍ਰੇਸ਼ਾਨੀ ਮੁਕਤ ਤੇ ਪਾਰਦਰਸ਼ੀ ਖਰੀਦ ਨਿਸ਼ਚਿਤ ਕਰਨ ਲਈ ਪਹਿਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਖਮ ਪੱਧਰ ‘ਤੇ ਫੁੱਲਪਰੂਫ ਖਰੀਦ ਨਿਸ਼ਚਿਤ ਕਰਕੇ ਕਿਸਾਨਾਂ ਦੀ ਸਹੂਲਤ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ੋਨਿੰਗ ਦੇ ਲੋੜੀਂਦੇ ਨਤੀਜੇ ਸਾਹਮਣੇ ਆਏ ਹਨ। ਇਸ ਨਾਲ ਰਾਜ ਸਰਕਾਰ ਨੂੰ ਪਾਣੀ ਦੀ ਬੱਚਤ ਲਈ ਸੂਬੇ ਦੇ ਫਸਲੀ ਪੈਟਰਨ ਬਾਰੇ ਸਹੀ ਮੁਲਾਂਕਣ ਕਰਨ ਵਿੱਚ ਮਦਦ ਮਿਲੀ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਿਜਲੀ ਦੀ ਨਿਯਮਤ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਇਸ ਘਿਨਾਉਣੇ ਅਪਰਾਧ ਦੇ ਬਹੁਤੇ ਸਾਜ਼ਿਸ਼ਕਾਰ, ਯੋਜਨਾਕਾਰ ਅਤੇ ਦੋਸ਼ੀ ਪਹਿਲਾਂ ਹੀ ਫੜੇ ਜਾ ਚੁੱਕੇ ਹਨ। ਰਾਜ ਸਰਕਾਰ ਨੇ ਭਾਰਤ ਸਰਕਾਰ ਨੂੰ ਵਿਦੇਸ਼ੀ ਧਰਤੀ ‘ਤੇ ਸ਼ਰਨ ਲੈਣ ਵਾਲੇ ਦੋਸ਼ੀਆਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਵੀ ਬੇਨਤੀ ਕੀਤੀ ਹੈ।