ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਲੇਹ ਲੱਦਾਖ ਹਾਦਸੇ ਵਿੱਚ ਸ਼ਹੀਦ ਹੋਏ ਫਤਿਹਗੜ੍ਹ ਸਾਹਿਬ ਦੇ ਪਿੰਡ ਕਮਾਲੀ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਆਰਥਿਕ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਸ਼ਹੀਦ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਸ਼ਹੀਦ ਦੇ ਨਾਂ ‘ਤੇ ਪਿੰਡ ‘ਚ ਸਟੇਡੀਅਮ ਵੀ ਬਣਾਇਆ ਜਾਵੇਗਾ।
ਸੀ.ਐੱਮ. ਮਾਨ ਨੇ ਕਿਹਾ ਕਿ ਸ਼ਹੀਦ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਅਜਿਹੇ ਸਮੇਂ ਵਿੱਚ ਸਰਕਾਰ ਪਰਿਵਾਰ ਦਾ ਸਹਾਰਾ ਬਣ ਕੇ ਪਰਿਵਾਰ ਦੀ ਮਦਦ ਕਰਦੀ ਹੈ। ਪਿਛਲੀਆਂ ਸਰਕਾਰਾਂ ਨੇ ਸੜਕ ਹਾਦਸਿਆਂ ਜਾਂ ਹੋਰ ਹਾਦਸਿਆਂ ਵਿੱਚ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਹੀਦ ਨਹੀਂ ਮੰਨਿਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੇਸ਼ ਦੀ ਸੇਵਾ ਵਿੱਚ ਡਿਊਟੀ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਇਨਾਮ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਹੈ।
ਸੀ.ਐੱਮ. ਮਾਨ ਅੱਜ ਤਰਨਦੀਪ ਦੇ ਪਿਤਾ ਕੇਵਲ ਸਿੰਘ ਨੂੰ ਮਿਲੇ। ਉਸਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਪੁਲਿਸ ਅਤੇ ਫੌਜ ਵਿੱਚ ਭਰਤੀ ਹੋਣ ਲਈ ਸੜਕਾਂ ‘ਤੇ ਦੌੜਦੇ ਹਨ। ਖੇਡਣ ਲਈ ਕੋਈ ਮੈਦਾਨ ਨਹੀਂ ਹੈ। ਸਰਕਾਰ ਸ਼ਹੀਦ ਦੀ ਯਾਦ ਵਿੱਚ ਪਿੰਡ ਵਿੱਚ ਸਟੇਡੀਅਮ ਅਤੇ ਸਿੰਥੈਟਿਕ ਟਰੈਕ ਬਣਾਏਗੀ। ਸੀਐਮ ਨੇ ਕਿਹਾ ਕਿ ਤਰਨਦੀਪ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੀ ਭੈਣ ਐਮਐਸਸੀ-ਬੈੱਡ ਹੈ। ਅਧਿਕਾਰੀਆਂ ਨੂੰ ਉਸ ਨੂੰ ਨੌਕਰੀ ਦੇਣ ਲਈ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸੀ.ਐੱਮ. ਮਾਨ ਨੇ ਕਿਹਾ ਕਿ ਸ਼ਹੀਦਾਂ ਦਾ ਮਾਣ-ਸਨਮਾਨ ਕਾਇਮ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ :CM ਮਾਨ-ਗਵਰਨਰ ਵਿਵਾਦ ‘ਤੇ ਬੋਲੇ ਟਿਕੈਤ- ‘ਜਿਥੇ BJP ਸਰਕਾਰ ਨਹੀਂ, ਉਥੇ ਇਹੀ ਕੰਮ ਹੁੰਦੇ’
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਤਰਨਦੀਪ ਕੇਵਲ ਸਿੰਘ ਦਾ ਪੁੱਤਰ ਨਹੀਂ, ਪੂਰੇ ਦੇਸ਼ ਦਾ ਪੁੱਤਰ ਹੈ। ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਵਸਦਾ ਰਹੇਗਾ। ਸਰਕਾਰ ਪਰਿਵਾਰ ਦੇ ਨਾਲ ਹਮੇਸ਼ਾ ਖੜੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -: