ਪੰਜਾਬ ਸਰਕਾਰ ਵੱਲੋਂ ਬੁਲਾਈ ਗਈ ਕੈਬਨਿਟ ਬੈਠਕ ਵਿਚ ਬਦਲਾਅ ਕੀਤਾ ਗਿਆ ਹੈ। 27 ਅਪ੍ਰੈਲ ਨੂੰ ਬੁਲਾਈ ਗਈ ਕੈਬਨਿਟ ਬੈਠਕ ਦਾ ਸਮਾਂ ਹੁਣ 28 ਅਪ੍ਰੈਲ ਨੂੰ ਕਰ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ ਸ਼ੁੱਕਰਵਾਰ ਸਵੇਰੇ 10.30 ਵਜੇ ਪੰਜਾਬ ਸਿਵਲ ਸਕੱਤਰੇਤ ਵਿਚ ਹੋਵੇਗੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੱਲ੍ਹ ਹੋਵੇਗਾ ਜਿਸ ਨੂੰ ਦੇਖਦੇ ਹੋਏ ਮਾਨ ਸਰਕਾਰ ਵੱਲੋਂ ਕੈਬਨਿਟ ਬੈਠਕ ਦੇ ਸਮੇਂ ਵਿਚ ਬਦਲਾਅ ਦਾ ਫੈਸਲਾ ਲਿਆ ਗਿਆ ਹੈ।
ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੱਲ੍ਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਈ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਸਥਿਤ ਦਫਤਰ ਵਿਚ ਅੰਤਿਮ ਦਰਸ਼ਨ ਲਈ ਰੱਖੀ ਗਈ ਸੀ। ਇਥੇ PM ਮੋਦੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਬਾਅਦ ਮ੍ਰਿਤਕ ਦੇਹ ਨੂੰ ਬਾਦਲ ਪਿੰਡ ਲਿਜਾਇਆ ਗਿਆ। ਦੁਪਹਿਰ 1 ਵਜੇ ਪਿੰਡ ਬਾਦਲ ਵਿਚ ਹੀ ਪੂਰੇ ਰਾਜਕੀ ਸਨਮਾਨ ਨਾਲ ਉੁਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: