ਅੱਜ ਪੂਰੇ ਦੇਸ਼ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਜਾ ਰਿਹਾ ਹੈ। ਲੋਕ ਇਕ ਦੂਜੇ ਨੂੰ ਇਸ ਮੌਕੇ ‘ਤੇ ਸ਼ੁੱਭਕਾਮਨਾਵਾਂ ਦੇ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੀਵਾਲੀ ਦੇ ਮੌਕੇ ‘ਤੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
CM ਮਾਨ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਦੀਵਾਲੀ ਦਾ ਹਰ ਦੀਆ ਸਾਰਿਆਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲਿਆਏ। ਨਾਲ ਹੀ ਸੀਐੱਮ ਮਾਨ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕਲ ਪ੍ਰਦੂਸ਼ਣ ਕਾਫੀ ਵਧ ਰਿਹਾ ਹੈ। ਕੋਸ਼ਿਸ਼ ਕਰੋ ਕਿ ਗ੍ਰੀਨ ਦੀਵਾਲੀ ਮਨਾਓ, ਬੱਚਿਆਂ ਦਾ ਖਾਸ ਧਿਆਨ ਰੱਖੋ,ਆਤਿਸ਼ਬਾਜ਼ੀ ਕਰਦੇ ਸਮੇਂ ਹੋਣ ਵਾਲੀਆਂ ਘਟਨਾਵਾਂ ਤੋਂ ਬਚੋ।
ਇਹ ਵੀ ਪੜ੍ਹੋ : STF ਦੀ ਜਾਂਚ ਰਿਪੋਰਟ ‘ਚ ਖੁਲਾਸਾ, ਜੇਲ੍ਹ ‘ਚ ਬੈਠੇ ਗੈਂਗਸਟਰ ਸਰਹੱਦ ਪਾਰੋਂ ਪੰਜਾਬ ਵਿਚ ਮੰਗਵਾ ਰਹੇ ਨੇ ਹਥਿਆਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਦਾ ਸੱਦਾ ਦਿੱਤਾ ਤਾਂ ਜੋ ਲੋਕ ਰੋਸ਼ਨੀ ਦੇ ਇਸ ਤਿਉਹਾਰ ਨੂੰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ ਸਕਣ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਸਾਵਧਾਨੀ ਵਰਤਣੀ ਦੀ ਲੋੜ ਹੈ ਅਤੇ ਜੇ ਕੋਈ ਅਜਿਹਾ ਹਾਦਸਾ ਵਾਪਰਦਾ ਹੈ ਤਾਂ ਜਾਨੀ-ਮਾਲੀ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਕੋਸ਼ਿਸ਼ਾਂ ਕਰਨੀਆਂ ਚਾਹੀਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: