ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਮਗਰੋਂ ਸਿਆਸਤ ਵੀ ਭਖ ਗਈ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ।
ਬਾਜਵਾ ਨੇ ਕਿਹਾ ਕਿ ਇਸ ਵਿੱਚ ਸਾਨੂੰ ਦੱਸਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੰਜਾਬ ਸਰਕਾਰ ਕੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਪੰਜਾਬ ਵਿੱਚ ਆਈ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਮਲਾਵਰਾਂ ਦੀ ਗ੍ਰਿਫ਼ਤਾਰੀ ਵਿੱਚ ਦੇਰ ਕਾਰਨ ਹੁਣ ਵਿਰੋਧੀਆਂ ਨੂੰ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਮਿਲ ਰਿਹਾ ਹੈ।
ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਪਹਿਲਾਂ ਹੀ ਚੇਤਾਵਨੀ ਦਿੰਦਾ ਰਿਹਾ ਹਾਂ ਕਿ ਸਰਹੱਦ ਪਾਰ ਬੈਠੇ ਭਾਰਤ ਵਿਰੋਧੀ ਪੰਜਾਬ ਵਿੱਚ ਗੜਬੜ ਪੈਦਾ ਕਰ ਸਕਦੇ ਹਨ। ਉਹ ਡਰੋਨ ਰਾਹੀਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜ ਰਹੇ ਹਨ। ਮੈਨੂੰ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਚੰਨੀ ਸਰਕਾਰ ਨੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਕੈਪਟਨ ਨੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਨੂੰ ਗੰਭੀਰਤਾ ਨਾਲ ਲੈ ਕੇ ਕਦਮ ਚੁੱਕਣ ਲਈ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਡੀਜੀਪੀ ਵੀਕੇ ਭਾਵਰਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਤਾਲਮੇਲ ਦੀ ਘਾਟ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਘੰਟਿਆਂ ਵਿੱਚ ਹੀ ਡੀਜੀਪੀ ਇਸ ਗੱਲ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਹਮਲਾਵਰਾਂ ਨੂੰ ਬੇਨਕਾਬ ਕਰਕੇ ਸਜ਼ਾਵਾਂ ਦਿੱਤੀਆਂ ਜਾਣ।