ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਦੇ ਰੇਵੜੀ ਵਾਲੇ ਬਿਆਨ ‘ਤੇ ਤੰਜ ਕੱਸਿਆ ਹੈ। ਮਾਨ ਨੇ ਪੀਐੱਮ ਨੂੰ ਕਿਹਾ ਟੈਕਸ ਦੇ ਪੈਸੇ ਜਨਤਾ ਨੂੰ ਦੇਣੇ ਠੀਕ ਹਨ ਪਰ ਆਪਣੇ ਉਦਯੋਗਪਤੀ ਦੋਸਤਾਂ ਦਾ ਖਿਆਲ ਰੱਖਣ ਵਿਚ ਫਰਕ ਹੈ। ਦੱਸ ਦੇਈਏ ਕਿ ਪੀਐੱਮ ਮੋਦੀ ਨੇ ਮੁਫਤ ਬਿਜਲੀ ਤੇ ਹੋਰ ਸਹੂਲਤਾਂ ਦੇਣ ਨੂੰ ਲੈ ਕੇਸਵਾਲ ਚੁੱਕਿਆ ਸੀ। ਨਾਲ ਹੀ ਇਨ੍ਹਾਂ ਨੂੰ ਰੇਵੜੀ ਵੰਡਣ ਦਾ ਨਾਂ ਦਿੱਤਾ ਸੀ।
ਸੀਐੱਮ ਮਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਰਧਾਂਜਲੀ ਸਮਾਰੋਹ ਦੇ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਪੈਸਾ ਦਾ ਲੋਕਾਂ ਦੇ ਕਲਿਆਣ ਵਿਚ ਇਸਤੇਮਾਲ ਕਰ ਰਹੀ ਹੈ। ਇਸ ਵਿਵਸਥਾ ਨਾਲ ਸੂਬੇ ਦੇ ਸਮਾਜਿਕ ਆਰਥਿਕ ਵਿਕਾਸ ਵਿਚ ਲੋਕਾਂ ਨੂੰ ਬਰਾਬਰ ਦਾ ਹਿੱਸੇਦਾਰ ਬਣਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਆਮ ਲੋਕਾਂ ਦੀ ਗਾੜ੍ਹੀ ਕਮਾਈ ਨੂੰ ਦਿਨ ਦਿਹਾੜੇ ਕਾਰਪੋਰੇਟ ਦੋਸਤਾਂ ਉਪਰ ਲੁਟਾ ਰਹੀ ਹੈ। ਇਨ੍ਹਾਂ ਵਿਚੋਂ ਕੁਝ ਤਾਂ ਬੈਂਕਾਂ ਤੋਂ ਕਈ ਲੱਖ ਕਰੋੜ ਲੈ ਕੇ ਦੇਸ਼ ਛੱਡ ਚੁੱਕੇ ਹਨ।
ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਲੋਕਾਂ ਨੂੰ 15 ਲੱਖ ਦੇਣ ਦਾ ਉਨ੍ਹਾਂ ਦਾ ਵਾਅਦਾ ਸੀ ਜਾਂ ਕੋਈ ਬੁਲਬੁਲਾ। ਇਕ ਹੋਰ ਸਵਾਲ ਦੇ ਜਵਾਬ ਵਿਚ CM ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਕਿ ਉਹ ਸੂਬੇ ਵਿਚ ਭਾਈਚਾਰਕ ਸਦਭਾਵਨਾ, ਸ਼ਾਂਤੀ ਤੇ ਭਾਈਚਾਰਾ ਬਣਾ ਕੇ ਰੱਖੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਵਿਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਇੰਨੀ ਮਿਹਨਤ ਦੇ ਬਾਅਦ ਹਾਸਲ ਕੀਤੀ ਗਈ ਸ਼ਾਂਤੀ ਕਿਸੇ ਕੀਮਤ ‘ਤੇ ਭੰਗ ਨਾ ਹੋ ਸਕੇ।
ਸੀਐੱਮ ਮਾਨ ਨੇ ਕਿਹਾ ਕਿ ਹੁਣ ਜਿਹੇ ਸੰਪੰਨ ਹੋਈ ਨੀਤੀ ਕਮਿਸ਼ਨ ਦੀ ਬੈਠਕ ਵਿਚ ਉਨ੍ਹਾਂ ਨੇ ਸੂਬੇ ਵਿਚ ਘੱਟ ਹੋ ਰਹੇ ਪਾਣੀ ਦੀ ਸਮੱਸਿਆ ਨੂੰ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਸ ਸਮੱਸਿਆ ਨੂੰ ਖਤਮ ਕਰਨ ਲਈ ਤਤਕਾਲ ਜ਼ਰੂਰੀ ਕਦਮ ਚੁੱਕੇ ਜਾਣ ਦੀ ਲੋੜ ਹੈ। ਸੀਐੱਮ ਨੇ ਕਿਹਾ ਕਿ ਪਾਣੀ ਦੇ ਲਿਹਾਜ਼ ਨਾਲ ਦੇਖੋ ਤਾਂ ਪੰਜਾਬ ਦੇ ਸਾਰੇ ਬਲਾਕਸ ਵਿਚ ਸਮੱਸਿਆ ਗੰਭੀਰ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਉਨ੍ਹਾਂ ਕਿਹਾ ਕਿ ਚਿੰਤਾ ਦੀ ਗੱਲ ਇਹ ਹੈ ਕਿ ਇਥੇ ਪਾਣੀ ਕੱਢਣ ਲਈ ਹਾਈਪਾਵਰ ਵਾਲੀਆਂ ਮਸ਼ੀਨਾਂ ਇਸਤੇਮਾਲ ਹੋ ਰਹੀਆਂ ਹਨ ਜਿਨ੍ਹਾਂ ਦੀ ਵਰਤੋਂ ਦੁਬਈ ਤੇ ਅਰਬ ਦੇਸ਼ਾਂ ਵਿਚ ਤੇਲ ਕੱਢਣ ਲਈ ਹੁੰਦਾ ਹੈ। ਮਾਨ ਨੇ ਕਿਹਾ ਕਿ ਇਸ ‘ਤੇ ਜਲਦ ਰੋਕ ਨਹੀਂ ਲਗਾਈ ਗਈ ਤਾਂ ਅੱਗੇ ਚੱਲ ਕੇ ਕਾਫੀ ਮੁਸ਼ਕਲ ਹੋ ਸਕਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ।