ਹਰਿਆਣਾ ਲਈ ਵੱਖਰੀ ਵਿਧਾਨ ਸਭਾ ਇਮਾਰਤ ਬਣਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜ਼ਮੀਨ ਦੇਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਨੇ ਵੀ ਕੇਂਦਰ ਸਰਕਾਰ ਅੱਗੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੀ ਮੰਗ ਰੱਖੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਦੀ ਤਰਜ ‘ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ। ਸੀ.ਐੱਮ. ਮਾਨ ਨੇ ਕਿਹਾ ਕਿ ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ-ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ, ਇਸ ਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।
ਉਥੇ ਹੀ ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਵੀ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਚੰਡੀਗੜ੍ਹ ਤੋਂ ਬਾਹਰ ਬਣਾਇਆ ਜਾਣਾ ਚਾਹੀਦਾ ਹੈ। ਕਿਉਂਕਿ ਚੰਡੀਗੜ੍ਹ ਪੰਜਾਬ ਨਾਲ ਸਬੰਧਤ ਹੈ ਅਤੇ ਪੰਜਾਬ ਨੂੰ ਹੀ ਸੌਂਪਿਆ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਹਰਿਆਣਾ ਸਰਕਾਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਵੱਖਰੀ ਵਿਧਾਨ ਸਭਾ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: