ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਉਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਵਿਚਾਲੇ ਜ਼ੁਬਾਨੀ ਜੰਗ ਜਾਰੀ ਹੈ। ਸਾਰੇ ਇਕ-ਦੂਜੇ ‘ਤੇ ਵਾਰੋ-ਵਾਰੀ ਇਲਜ਼ਾਮ ਲਗਾ ਰਹੇ ਹਨ। ਮੁੱਖ ਮੰਤਰੀ ਵੱਲੋਂ ਅੱਜ ਹੀ ਸੁਖਜਿੰਦਰ ਰੰਧਾਵਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਗੈਂਗਸਟਰ ਅੰਸਾਰੀ ਨੂੰ ਲੈ ਕੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ।
ਹੁਣ ਇਨ੍ਹਾਂ ਸਭ ਦੇ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਟਵੀਟ ਸਾਹਮਣੇ ਆਇਆ ਹੈ। ਇਕ ਹੋਰ ‘ਲੈਟਰ ਬੰਬ’ CM ਮਾਨ ਵੱਲੋਂ ਰੰਧਾਵਾ-ਕੈਪਟਨ ‘ਤੇ ਛੱਡਿਆ ਗਿਆ ਹੈ। ਇਸ ਵਿਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਚਿੱਠੀ ਸਾਂਝੀ ਕੀਤੀ ਹੈ। ਇਹ ਚਿੱਠੀ 1 ਅਪ੍ਰੈਲ 2021 ਦੀ ਲਿਖੀ ਹੋਈ ਹੈ। ਇਸ ਵਿਚ ਰੰਧਾਵਾ ਵੱਲੋਂ ਕੈਪਟਨ ਨੂੰ ਅੰਸਾਰੀ ਦੇ ਮਸਲੇ ‘ਤੇ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਰੰਧਾਵਾ ਨੇ ਮੀਡੀਆ ਅਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜ਼ਿਕਰ ਕਰਦਿਆਂ ਇਸ ਨੂੰ ਗੰਭੀਰ ਮਸਲਾ ਦੱਸਿਆ ਸੀ ਤੇ ਬਣਦੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਸੀ।
ਇਹ ਵੀ ਪੜ੍ਹੋ : ਮੁਕਤਸਰ : ਬੇਕਾਬੂ ਬਾਈਕ ਦਰੱਖਤ ਨਾਲ ਟਕਰਾਈ, ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌ.ਤ
ਚਿੱਠੀ ਵਿਚ ਲਿਖਿਆ ਹੈ-‘ਜੇਲ੍ਹ ਮੰਤਰੀ ਕਹਿ ਰਹੇ ਨੇ ਮੈਨੂੰ ਕੁਛ ਪਤਾ ਨਹੀਂ, ਮੁੱਖ ਮੰਤਰੀ ਕਹਿ ਰਹੇ ਨੇ ਮੈਂ ਜ਼ਿੰਦਗੀ ‘ਚ ਕਦੇ ਅੰਸਾਰੀ ਨੂੰ ਮਿਲਿਆ ਨਹੀਂ। ਜੇਲ੍ਹਾਂ ‘ਚ ਕੌਣ ਆਇਆ ਕੌਣ ਗਿਆ, ਕਿਸ ਨੂੰ ਪਤਾ ਸੀ?? ਆਹ ਚਿੱਠੀ ਜਨਤਕ ਕਰ ਰਿਹਾ ਹਾਂ। ਲੋਕਾਂ ਨੂੰ ਪਤਾ ਲੱਗਣਾ ਚਾਹੀਦੈ ਕਿ ਤਜਰਬੇਕਾਰ ਸਰਕਾਰ ਕਿਵੇਂ ਚੱਲਦੀ ਸੀ। ਹੋਰ ਖ਼ੁਲਾਸੇ ਜਲਦੀ।”
ਵੀਡੀਓ ਲਈ ਕਲਿੱਕ ਕਰੋ -: