CM ਮਾਨ ਨੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਪ੍ਰਸਿੱਧ ਗਾਇਕ ਸੁਰਿੰਦਰ ਛਿੰਦਾ ਜੀ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ… ਪੰਜਾਬ ਦੀ ਬੁਲੰਦ ਆਵਾਜ਼ ਸਦਾ ਲਈ ਖਾਮੋਸ਼ ਹੋ ਗਈ ਹੈ। ਛਿੰਦਾ ਜੀ ਭਾਵੇਂ ਸਰੀਰਕ ਤੌਰ ‘ਤੇ ਨਹੀਂ ਰਹੇ ਪਰ ਉਨ੍ਹਾਂ ਦੀ ਆਵਾਜ਼ ਸਦਾ ਜਿਉਂਦੀ ਰਹੇਗੀ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਗਾਇਕ ਸੁਰਿੰਦਰ ਛਿੰਦਾ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ। ਕੁਝ ਦਿਨ ਪਹਿਲਾਂ ਗਾਇਕ ਸੁਰਿੰਦਰ ਛਿੰਦਾ ਨੇ ਇਕ ਆਪ੍ਰੇਸ਼ਨ ਕਰਵਾਇਆ ਸੀ ਜਿਸ ਦੇ ਬਾਅਦ ਸਰੀਰ ਵਿਚ ਇੰਫੈਕਸ਼ਨ ਵਧ ਗਿਆ ਸੀ।
ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ‘ਤੇ ਸਪਾਈਸ ਜੈੱਟ ਦੇ ਜਹਾਜ਼ ਨੂੰ ਲੱਗੀ ਅੱਗ, ਏਅਰਕ੍ਰਾਫਟ ਤੇ ਕਰਮਚਾਰੀ ਸੁਰੱਖਿਅਤ
ਛਿੰਦਾ ਕਈ ਦਿਨ ਦੀਪ ਹਸਪਤਾਲ ਵੀ ਵੈਂਟੀਲੇਟਰ ‘ਤੇ ਰਹੇ। ਜਿਸ ਤੋਂ ਬਾਅਦ ਉੁਨ੍ਹਾਂ ਦੀ ਵਿਗੜਦੀ ਹਾਲਤ ਕਾਰਨ ਉਨ੍ਹਾਂ ਨੂੰ ਡੀਐੱਮਸੀ ਰੈਫਰ ਕਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਪ੍ਰੇਸ਼ਾਨੀ ਆ ਰਹੀ ਸੀ। ਜਿਸ ਤੋਂ ਬਾਅਦ ਅੱਜ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਹ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਤੇ ਬੇਟੇ ਮਨਜਿੰਦਰ ਛਿੰਦਾ ਤੇ ਸਿਮਰਨ ਛਿੰਦਾ ਨੂੰ ਛੱਡ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: